ਨਵੀਂ ਦਿੱਲੀ- ਏਅਰ ਇੰਡੀਆ ਨੇ ਆਪਣੇ 4 ਸੀਨੀਅਰ ਅਧਿਕਾਰੀਆਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਹੈ। ਇਹ ਸਾਰੇ ਅਹਿਮਦਾਬਾਦ ’ਚ ਹੋਏ ਹਵਾਈ ਹਾਦਸੇ ਤੋਂ ਕੁਝ ਦਿਨ ਬਾਅਦ ਪਾਰਟੀ ਕਰਦੇ ਵੇਖੇ ਗਏ ਸਨ। ਏਅਰ ਇੰਡੀਆ ਨੇ ਇਸ ਨੂੰ ਗੈਰ-ਸੰਵੇਦਨਸ਼ੀਲ ਮੰਨਿਆ ਤੇ ਕਿਹਾ ਕਿ ਇਹ ਵਤੀਰਾ ਸਾਡੀਆਂ ਕਦਰਾਂ-ਕੀਮਤਾਂ ਅਨੁਸਾਰ ਨਹੀਂ ਹੈ। ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ
ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ’ਚ ਏਅਰ ਇੰਡੀਆ ਏਅਰਪੋਰਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੇ ਉਕਤ ਅਧਿਕਾਰੀ ਦਫ਼ਤਰ ’ਚ ਪਾਰਟੀ ਕਰ ਰਹੇ ਸਨ। ਪਾਰਟੀ ਅਹਿਮਦਾਬਾਦ ’ਚ ਏਅਰ ਇੰਡੀਆ ਬੋਇੰਗ 787-8 ਡ੍ਰੀਮਲਾਈਨਰ ਦੇ ਹਾਦਸੇ ਤੋਂ ਕੁਝ ਦਿਨ ਬਾਅਦ ਗੁਰੂਗ੍ਰਾਮ ਦਫ਼ਤਰ ’ਚ ਆਯੋਜਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ ਦਾ ਮੀਟਰ?
ਇਕ ਬੁਲਾਰੇ ਨੇ ਕਿਹਾ ਕਿ ਕੰਪਨੀ ਫਲਾਈਟ ਨੰਬਰ ਏ. ਆਈ. 171 ਦੀ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਇੱਕਜੁੱਟਤਾ ਨਾਲ ਖੜ੍ਹੀ ਹੈ। ਉਨ੍ਹਾਂ ਉਸ ਵੀਡੀਓ ’ਤੇ ਅਫਸੋਸ ਪ੍ਰਗਟ ਕੀਤਾ ਜਿਸ ਨੂੰ ਸੋਸ਼ਲ ਮੀਡੀਆ ’ਤੇ ਬਹੁਤ ਸਾਰੇ ਲੋਕਾਂ ਨੇ ਜਸ਼ਨ ਮਨਾਉਣ ਦਾ ਸਹੀ ਸਮਾਂ ਨਹੀਂ ਮੰਨਿਆ। ਬੁਲਾਰੇ ਨੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਲੇਧਾਰ ਮੀਂਹ ਦੀ ਚਿਤਾਵਨੀ, 1 ਜੁਲਾਈ ਤੱਕ ਯੈਲੋ ਅਲਰਟ ਜਾਰੀ
NEXT STORY