ਗੁਜਰਾਤ : ਗੁਜਰਾਤ ਦੇ ਅਹਿਮਦਾਬਾਦ 'ਚ ਏਅਰ ਇੰਡੀਆ ਦਾ B787 ਜਹਾਜ਼ VT-ANB ਕਰੈਸ਼ ਹੋ ਗਿਆ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਕ੍ਰੈਸ਼ ਹੋਏ ਜਹਾਜ਼ ਵਿਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਸ਼ਾਮਲ ਸਨ। ਇਸ ਹਾਦਸੇ ਦੀ ਪਹਿਲੀ ਲਾਈਵ ਵੀਡੀਓ ਸਾਹਮਣੇ ਆ ਗਈ ਹੈ, ਜਿਸ ਵਿਚ ਜਹਾਜ਼ ਉਡਾਣ ਭਰਦਾ ਦਿਖਾਈ ਦੇ ਰਿਹਾ ਹੈ। ਉਡਾਣ ਦੌਰਾਨ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਜਿਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਸਾਰੇ ਆਸਮਾਨ ਵਿਚ ਕਾਲਾ ਧੁੰਆ ਦਿਖਾਈ ਦੇਣ ਲੱਗ ਪਿਆ।
ਇਹ ਵੀ ਪੜ੍ਹੋ : Air India Plane Crash: ਜਾਣੋ ਕਿਉਂ ਕਰੈਸ਼ ਹੋਇਆ ਜਹਾਜ਼, ਵਜ੍ਹਾ ਆ ਗਈ ਸਾਹਮਣੇ
ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਇਹ ਜਹਾਜ਼ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾ ਜਹਾਜ਼ ਦੀ ਟੇਲ ਇਮਾਰਤ ਨਾਲ ਟਕਰਾਈ ਸੀ, ਜਿਸ ਤੋਂ ਬਾਅਦ ਉਹ ਰਿਹਾਇਸ਼ੀ ਇਲਾਕੇ ਵਿਚ ਕਰੈਸ਼ ਹੋ ਗਿਆ। ਜਾਣਕਾਰੀ ਅਨੁਸਾਰ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਇਹ ਜਹਾਜ਼ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ।
ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ
ਇਸ ਹਾਦਸੇ ਵਿੱਚ ਕਈ ਘਰਾਂ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਸਾਹਮਣੇ ਆਈਆਂ ਵੀਡੀਓਜ਼ ਵਿੱਚ ਜਹਾਜ਼ ਭਿਆਨਕ ਰੂਪ ਵਿੱਚ ਸੜਦਾ ਹੋਇਆ ਦਿਖਾਈ ਦੇ ਰਿਹਾ ਹੈ। ਘਟਨਾ ਸਥਾਨ 'ਤੇ ਮੌਜੂਦ ਲੋਕ ਅਤੇ ਫਾਇਰ ਅਧਿਕਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਹਾਜ਼ ਦਾ ਪਹੀਆ ਦੇਖਿਆ ਜਾ ਸਕਦਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਡੀ ਗਿਣਤੀ ਵਿਚ ਮੌਜੂਦ ਹਨ, ਜਿਹਨਾਂ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਾਰੇ ਪਾਸੇ ਹਫ਼ੜਾ-ਦਫ਼ੜੀ ਦਾ ਮਾਹੌਲ ਹੈ। ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਲੇਨ ਕ੍ਰੈਸ਼ ਮਗਰੋਂ ਦੇਸ਼ ਭਰ 'ਚ ਸੋਗ ਦੀ ਲਹਿਰ, ਹੁਣ ਤੱਕ 133 ਲਾਸ਼ਾਂ ਬਰਾਮਦ
NEXT STORY