ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਹਵਾ ਗੁਣਵੱਤਾ 'ਖ਼ਰਾਬ ਸ਼੍ਰੇਣੀ''ਚ ਦਰਜ ਕੀਤੀ ਗਈ ਅਤੇ ਘੱਟ ਤੋਂ ਘੱਟ ਤਾਪਮਾਨ 20.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ 'ਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (AQI) 231 ਦਰਜ ਕੀਤਾ ਗਿਆ, ਜੋ ਕਿ ਖ਼ਰਾਬ ਸ਼੍ਰੇਣੀ ਵਿਚ ਆਉਂਦਾ ਹੈ। ਦੱਸ ਦੇਈਏ ਕਿ 0 ਤੋਂ 50 ਦਰਮਿਆਨ AQI 'ਚੰਗਾ', 51 ਤੋਂ 100 ਦਰਮਿਆਨ 'ਤਸਲੀਬਖ਼ਸ਼', 101 ਤੋਂ 200 ਦਰਮਿਆਨ 'ਮੱਧ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬਹੁਤ ਖਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ- ਇਸ ਸਾਲ ਫਿਰ ਖਰਾਬ ਰਹੇਗੀ ਦਿੱਲੀ ਦੀ ਆਬੋ-ਹਵਾ, ਲੋਕਾਂ ਦਾ ਘੁੱਟੇਗਾ ਸਾਹ
ਸ਼ਨੀਵਾਰ ਸਵੇਰੇ ਸਾਢੇ 8 ਵਜੇ ਦਿੱਲੀ ਵਿਚ ਨਮੀ 62 ਫ਼ੀਸਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਦਿਨ ਵਿਚ ਆਸਮਾਨ ਸਾਫ਼ ਰਹਿਣ ਦਾ ਅਨੁਮਾਨ ਜਤਾਇਆ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੀ ਹਵਾ ਗੁਣਵੱਤਾ ਕਮੇਟੀ ਨੇ ਸ਼ੁੱਕਰਵਾਰ ਨੂੰ ਦਿੱਲੀ 'ਚ ਹਵਾ ਗੁਣਵੱਤਾ 'ਚ 'ਖਰਾਬ' ਸ਼੍ਰੇਣੀ ਵਿਚ ਪਹੁੰਚਣ ਮਗਰੋਂ ਅਧਿਕਾਰੀਆਂ ਨੂੰ ਹੋਟਲ ਅਤੇ ਰੈਸਟੋਰੈਂਟਾਂ ਵਿਚ ਕੋਲੇ ਦੇ ਇਸਤੇਮਾਲ 'ਤੇ ਪਾਬੰਦੀ ਲਾਉਣ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਤੇ ਤਾਪ ਊਰਜਾ ਯੰਤਰਾਂ ਖਿਲਾਫ਼ ਸਜ਼ਾ ਯੋਗ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ। ਦੱਸ ਦੇਈਏ ਕਿ ਦਿੱਲੀ 'ਚ ਸਰਦੀਆਂ ਦੌਰਾਨ ਦਿੱਲੀ-NCR 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਲਾਗੂ ਕੀਤੀ ਜਾਣ ਵਾਲੀ ਕੇਂਦਰ ਸਰਕਾਰ ਦੀ ਸੂਚੀਬੱਧ ਪ੍ਰਤੀਕਿਰਿਆ ਕਾਰਜ ਯੋਜਨਾ (GRAP) ਤਹਿਤ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ- ਸਿੱਕਮ 'ਚ ਹੜ੍ਹ ਮਗਰੋਂ ਤਬਾਹੀ ਦੇ ਨਿਸ਼ਾਨ, ਮੇਘਾਲਿਆ ਦੇ 26 ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਹਾਉਂਦੇ ਸਮੇਂ ਡੂੰਘੇ ਪਾਣੀ 'ਚ ਚਲਾ ਗਿਆ ਨੌਜਵਾਨ, ਬਚਾਉਣ ਗਏ ਦੋਸਤਾਂ ਦੀ ਵੀ ਹੋਈ ਦਰਦਨਾਕ ਮੌਤ
NEXT STORY