ਨਵੀਂ ਦਿੱਲੀ : ਤਿੰਨ ਮਹੀਨੇ ਅਤੇ 19 ਦਿਨਾਂ ਬਾਅਦ ਬੁੱਧਵਾਰ ਨੂੰ ਲੋਕਾਂ ਨੇ ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਵਿਚ ਗਿਰਾਵਟ ਮਹਿਸੂਸ ਕੀਤੀ। ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 235 ਦਰਜ ਕੀਤਾ ਗਿਆ, ਜਿਹੜਾ ਕਿ 'ਖ਼ਰਾਬ' ਸ਼੍ਰੇਣੀ ਵਿਚ ਆਉਂਦਾ ਹੈ।
ਅਧਿਕਾਰਤ ਅੰਕੜਿਆਂ ਮੁਤਾਬਕ, 5 ਜੂਨ ਨੂੰ AQI 248 ਤੱਕ ਪਹੁੰਚਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ 'ਖਰਾਬ' ਸ਼੍ਰੇਣੀ ਵਿਚ ਦਰਜ ਕੀਤੀ ਗਈ ਹੈ। ਦਿੱਲੀ ਵਿਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਫੈਸਲਾ ਸਮਰਥਨ ਪ੍ਰਣਾਲੀ ਅਨੁਸਾਰ, ਟਰਾਂਸਪੋਰਟ ਸੈਕਟਰ ਇਸ ਸਮੇਂ ਸ਼ਹਿਰ ਦੇ ਹਵਾ ਪ੍ਰਦੂਸ਼ਣ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁਤਾਬਕ, ਮੰਗਲਵਾਰ ਸ਼ਾਮ 4 ਵਜੇ ਤੱਕ AQI ਨੂੰ 197 ‘ਦਰਮਿਆਨੀ’ ਸ਼੍ਰੇਣੀ ਵਿਚ ਦਰਜ ਕੀਤਾ ਗਿਆ। ਉਸ ਦਿਨ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਵਿੰਟਰ ਐਕਸ਼ਨ ਪਲਾਨ ਦਾ ਉਦਘਾਟਨ ਕੀਤਾ, ਜਿਸ ਵਿਚ ਰਾਸ਼ਟਰੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 21 ਕੇਂਦਰਿਤ ਪਹਿਲਕਦਮੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ : ਹਰਿਆਣਾ 'ਚ ਗਰਜੇ ਕੇਜਰੀਵਾਲ, ਲੋਕਾਂ ਨੂੰ ਦਿੱਤੀਆਂ 5 ਗਾਰੰਟੀਆਂ
ਇਸ ਯੋਜਨਾ ਦੇ ਮੁੱਖ ਭਾਗਾਂ ਵਿਚ ਧੂੜ-ਵਿਰੋਧੀ ਮੁਹਿੰਮਾਂ ਦੇ ਨਾਲ-ਨਾਲ ਪਰਾਲੀ ਸਾੜਨ ਨੂੰ ਰੋਕਣ ਦੇ ਉਪਾਅ, ਸੜਕਾਂ ਦੀ ਸਫਾਈ ਵਿਚ ਵਾਧਾ, ਪਾਣੀ ਦਾ ਛਿੜਕਾਅ, ਪ੍ਰਦੂਸ਼ਣ ਘਟਾਉਣ ਵਿਚ ਉੱਤਮਤਾ ਲਈ ਪੁਰਸਕਾਰ ਅਤੇ ਜਾਗਰੂਕਤਾ ਮੁਹਿੰਮਾਂ ਸ਼ਾਮਲ ਹਨ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਅਨੁਸਾਰ, ਰਾਸ਼ਟਰੀ ਰਾਜਧਾਨੀ ਵਿਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੌਸਮ ਦੇ ਔਸਤ ਨਾਲੋਂ ਤਿੰਨ ਡਿਗਰੀ ਵੱਧ ਹੈ। ਸ਼ਾਮ 5.30 ਵਜੇ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.9 ਡਿਗਰੀ ਵੱਧ ਹੈ, ਜਦਕਿ ਨਮੀ 60 ਫ਼ੀਸਦੀ ਰਹੀ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 34 ਡਿਗਰੀ ਸੈਲਸੀਅਸ ਅਤੇ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਸਟਾਗ੍ਰਾਮ 'ਤੇ ਪਸੰਦ ਆਇਆ ਮੁੰਡਾ, ਜਦੋਂ ਹੋਈ ਪਹਿਲੀ ਮੁਲਾਕਾਤ ਤਾਂ ਦੇਖ ਉੱਡ ਗਏ ਹੋਸ਼
NEXT STORY