ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਦੀਵਾਲੀ ਤੋਂ ਇਕ ਦਿਨ ਪਹਿਲਾਂ ਯਾਨੀ ਕਿ ਬੁੱਧਵਾਰ ਨੂੰ ਹਵਾ ਪ੍ਰਦੂਸ਼ਣ ਕਾਫੀ ਵੱਧ ਗਿਆ ਹੈ ਅਤੇ 8 ਨਿਗਰਾਨੀ ਸਟੇਸ਼ਨਾਂ ਮੁਤਾਬਕਾਂ ਹਵਾ ਗੁਣਵੱਤਾ 'ਬਹੁਤ ਖਰਾਬ ਸ਼੍ਰੇਣੀ' ਵਿਚ ਦਰਜ ਕੀਤੀ ਗਈ ਹੈ। ਦਿੱਲੀ ਵਿਚ ਸਵੇਰੇ 9 ਵਜੇ ਹਵਾ ਗੁਣਵੱਤਾ (AQI) 278 ਦਰਜ ਕੀਤਾ ਗਿਆ, ਜੋ ਇਕ ਦਿਨ ਪਹਿਲਾਂ ਮੰਗਲਵਾਰ ਨੂੰ 268 ਦਰਜ ਕੀਤਾ ਗਿਆ ਸੀ। ਸੋਮਵਾਰ ਨੂੰ AQI 304 ਦਰਜ ਕੀਤਾ ਗਿਆ ਅਤੇ ਐਤਵਾਰ ਨੂੰ ਇਹ 359 ਸੀ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਜਿਨ੍ਹਾਂ 36 ਨਿਗਰਾਨੀ ਸਟੇਸ਼ਨਾਂ ਤੋਂ ਅੰਕੜੇ ਪ੍ਰਾਪਤ ਹੋਏ, ਉਨ੍ਹਾਂ ਵਿਚੋਂ ਆਨੰਦ ਵਿਹਾਰ, ਅਸ਼ੋਕ ਵਿਹਾਰ, ਆਇਆ ਨਗਰ, ਜਹਾਂਗੀਰਪੁਰੀ, ਮੁੰਡਕਾ, ਵਿਵੇਕ ਵਿਹਾਰ ਅਤੇ ਵਜ਼ੀਰਪੁਰ ਕੁੱਲ 8 ਕੇਂਦਰਾਂ ਵਿਚ ਸਵੇਰੇ ਹਵਾ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿਚ ਰਹੀ। ਇਸ ਦਰਮਿਆਨ ਤਾਪਮਾਨ ਵਿਚ ਅਜੇ ਵੀ ਗਿਰਾਵਟ ਸ਼ੁਰੂ ਨਹੀਂ ਹੋਈ ਹੈ। ਦਿੱਲੀ ਵਿਚ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦਾ ਔਸਤ ਤਾਪਮਾਨ ਤੋਂ 4.9 ਡਿਗਰੀ ਵੱਧ ਹੈ। ਦਿੱਲੀ ਵਿਚ ਦਿਨ ਦੇ ਸਮੇਂ ਆਸਮਾਨ ਸਾਫ਼ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦਾ ਅਨੁਮਾਨ ਹੈ।
ਦੱਸ ਦੇਈਏ ਕਿ 0 ਅਤੇ 50 ਦੇ ਵਿਚਕਾਰ ਹਵਾ ਗੁਣਵੱਤਾ ਸੂਚਕਾਂਕ ਨੂੰ 'ਚੰਗਾ' ਮੰਨਿਆ ਜਾਂਦਾ ਹੈ, 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਮੱਧਮ', 201 ਅਤੇ 300 ਦੇ ਵਿਚਕਾਰ 'ਮਾੜਾ', 301 ਅਤੇ 400 ਦੇ ਵਿਚਕਾਰ 'ਬਹੁਤ ਮਾੜਾ' ਅਤੇ 401 ਅਤੇ 500 ਵਿਚਕਾਰ 'ਗੰਭੀਰ' ਮੰਨਿਆ ਜਾਂਦਾ ਹੈ।
ਚੋਣ ਕਮਿਸ਼ਨ ਨੇ ਕਾਂਗਰਸ ਦੇ ਦੋਸ਼ਾਂ ਨੂੰ ਕੀਤਾ ਖਾਰਜ, ਜਾਣੋ ਪੂਰਾ ਮਾਮਲਾ
NEXT STORY