ਨਵੀਂ ਦਿੱਲੀ— ਦਿੱਲੀ ਵਾਸੀਆਂ ਨੂੰ ਸ਼ਨੀਵਾਰ ਨੂੰ ਵੀ ਪ੍ਰਦੂਸ਼ਣ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆਈ ਅਤੇ ਅੱਜ ਸਵੇਰੇ ਹਵਾ ਗੁਣਵੱਤਾ ਸੂਚਕਾਂਕ (ਏਅਕ ਕੁਆਲਿਟੀ ਇੰਡੈਕਸ) 405 ਦਰਜ ਕੀਤਾ ਗਿਆ ਹੈ, ਜੋ ਕਿ 'ਗੰਭੀਰ ਸ਼੍ਰੇਣੀ' ਵਿਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਮੁਤਾਬਕ ਦਿੱਲੀ ਦੇ ਕਈ ਹਿੱਸਿਆਂ ਵਿਚ ਸਵੇਰੇ ਧੁੰਦ ਦੀ ਚਾਦਰ ਛਾਈ ਰਹੀ, ਜਦਕਿ ਘੱਟ ਤੋਂ ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'
ਰਾਜਧਾਨੀ ਵਿਚ ਹਵਾ ਦੀ ਰਫ਼ਤਾਰ ਘੱਟ ਹੋਣ ਨਾਲ ਪ੍ਰਦੂਸ਼ਣ ਵਿਚ ਕੋਈ ਫਰਕ ਨਹੀਂ ਪਿਆ ਅਤੇ ਨਾ ਹੀ ਹਵਾ ਗੁਣਵੱਤਾ 'ਚ ਸੁਧਾਰ ਵਿਚ ਮਦਦ ਮਿਲੀ। ਇਸ ਤੋਂ ਇਲਾਵਾ ਐੱਨ. ਸੀ. ਆਰ. ਦੇ ਕੁਝ ਹਿੱਸਿਆਂ ਅਤੇ ਉੱਤਰੀ ਖੇਤਰ ਦੇ ਹੋਰ ਸ਼ਹਿਰਾਂ ਅਤੇ ਪਿੰਡਾਂ 'ਚ ਹਵਾ ਗੁਣਵੱਤਾ ਦੀ ਸਥਿਤੀ ਅਜਿਹੀ ਹੀ ਬਣੀ ਰਹੀ। ਦੇਸ਼ ਦੇ ਜ਼ਿਆਦਾਤਰ ਉੱਤਰੀ ਸੂਬਿਆਂ ਦੀਆਂ ਕੁਝ ਥਾਵਾਂ 'ਤੇ ਹਵਾ ਪ੍ਰਦੂਸ਼ਣ ਦੀ ਸਥਿਤੀ 'ਬਹੁਤ ਖਰਾਬ' ਤੋਂ ਲੈ ਕੇ 'ਗੰਭੀਰ' ਤੱਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ
ਦਿੱਲੀ ਵਿਚ ਹਵਾ ਗੁਣਵੱਤਾ ਵਿਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਕੁਝ ਥਾਵਾਂ 'ਤੇ ਵਿਸ਼ੇਸ਼ ਰੂਪ ਨਾਲ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਨੇ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ 'ਤੇ ਕੰਟਰੋਲ ਪਾਉਣ ਲਈ ਸਾਵਧਾਨੀ ਦੇ ਤੌਰ 'ਤੇ ਕਈ ਕਦਮ ਚੁੱਕੇ ਹਨ, ਜਿਨ੍ਹਾਂ ਵਿਚ ਪਟਾਕੇ ਚਲਾਉਣ 'ਤੇ ਪਾਬੰਦੀ, ਜਨਰੇਟਰ 'ਤੇ ਪਾਬੰਦੀ, ਨਿਰਮਾਣ ਗਤੀਵਿਧੀਆਂ 'ਤੇ ਰੋਕ ਲਾਈ ਗਈ ਹੈ। ਸੀ. ਪੀ. ਸੀ. ਬੀ. ਮੁਤਾਬਕ ਦਿੱਲੀ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਦਾ ਵੀ ਬੁਰਾ ਹਾਲ ਹੈ ਅਤੇ ਇੱਥੇ ਹਵਾ ਗੁਣਵੱਤਾ 400 ਤੋਂ ਵਧੇਰੇ ਹੈ। ਹਵਾ ਗੁਣਵੱਤਾ ਮੁਤਾਬਕ ਏਅਰ ਕੁਆਲਿਟੀ ਇੰਡੈਕਸ 0 ਤੋਂ 50 ਦਰਮਿਆਨ 'ਚੰਗਾ', 51 ਤੋਂ 100 ਦਰਮਿਆਨ 'ਤਸੱਲੀਬਖਸ਼', 101 ਤੋਂ 200 ਦਰਮਿਆਨ 'ਮੱਧ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬੇਹੱਦ ਖਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: 51 ਘੰਟਿਆਂ ਤੋਂ ਬੋਰਵੈੱਲ 'ਚ ਫ਼ਸਿਆ ਮਾਸੂਮ ਪ੍ਰਹਿਲਾਦ, ਸਲਾਮਤੀ ਲਈ ਹੋ ਰਹੀਆਂ ਨੇ ਦੁਆਵਾਂ
ਗੋਲਗੱਪੇ ਖਾਣ ਦੇ ਸ਼ੌਂਕੀਨ ਹੋ ਜਾਣ ਸਾਵਧਾਨ! 'ਟਾਇਲਟ ਦੇ ਪਾਣੀ' ਦਾ ਇਹ ਮਾਮਲਾ ਕਰ ਦੇਵੇਗਾ ਹੈਰਾਨ
NEXT STORY