ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਸੋਮਵਾਰ ਨੂੰ ਧੁੰਦ ਦੀ ਇਕ ਪਰਤ ਛਾਈ ਰਹੀ ਅਤੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਇਸ ਸੀਜ਼ਨ ਵਿਚ ਪਹਿਲੀ ਵਾਰ 'ਬਹੁਤ ਖਰਾਬ' ਸ਼੍ਰੇਣੀ ਵਿਚ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ 307 ਰਿਹਾ, ਜਦੋਂ ਕਿ ਆਨੰਦ ਵਿਹਾਰ ਸਭ ਤੋਂ ਵੱਧ ਪ੍ਰਭਾਵਿਤ ਹੋਇਆ, ਜਿੱਥੇ AQI 361 'ਤੇ ਰਿਹਾ।
ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ ਚੰਗਾ ਮੰਨਿਆ ਜਾਂਦਾ ਹੈ। 51 ਤੋਂ 100 ਵਿਚਕਾਰ AQI ਨੂੰ 'ਸੰਤੋਸ਼ਜਨਕ', 101 ਤੋਂ 200 ਦਰਮਿਆਨ 'ਮੱਧਮ', 201 ਤੋਂ 300 ਦਰਮਿਆਨ 'ਖ਼ਰਾਬ', 301 ਤੋਂ 400 ਦਰਮਿਆਨ 'ਬਹੁਤ ਖ਼ਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ। ਘੱਟੋ-ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਰਿਹਾ, ਜੋ ਸੀਜ਼ਨ ਦੇ ਔਸਤ ਤਾਪਮਾਨ ਤੋਂ ਦੋ ਡਿਗਰੀ ਸੈਲਸੀਅਸ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਸਵੇਰੇ 8.30 ਵਜੇ ਨਮੀ ਦਾ ਪੱਧਰ 86 ਫੀਸਦੀ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਲੇਧਾਰ ਮੀਂਹ ਕਾਰਨ ਵਿਗੜੇ ਹਾਲਾਤ; ਸੜਕਾਂ 'ਤੇ ਭਰਿਆ ਪਾਣੀ, ਸਕੂਲ ਬੰਦ
NEXT STORY