ਦਿੱਲੀ— ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲੇ 'ਚ ਭਾਰਤੀ ਹਵਾਈ ਫੌਜ ਦੇ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਫੌਰਨ ਬਾਅਦ ਬੁੱਧਵਾਰ ਨੂੰ ਸ਼੍ਰੀਨਗਰ, ਜੰਮੂ ਤੇ ਲੇਹ ਹਵਾਈ ਅੱਡੇ ਸਣੇ ਜਿਨ੍ਹਾਂ 9 ਹਵਾਈ ਅੱਡਿਆਂ 'ਤੇ ਵਪਾਰਕ ਜਹਾਜ਼ਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਸਈ, ਉਨ੍ਹਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ।
ਭਾਰਤੀ ਹਵਾਈ ਫੌਜ ਦੇ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰਨ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਵੱਡੇ ਤਣਾਅ ਨੂੰ ਦੇਖਦੇ ਹੋਏ ਇਨ੍ਹਾਂ 9 ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਏਅਰਲਾਈਨ ਅਧਿਕਾਰੀਆਂ ਮੁਤਾਬਕ ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਸ਼੍ਰੀਨਗਰ 'ਚ ਭਾਰਤੀ ਹਵਾਬਾਜੀ ਅਥਾਰਟੀ ਦੇ ਇਕ ਅਧਿਕਾਰੀ ਨੇ ਕਿਹਾ ਸੀ ਕਿ ਐਮਰਜੰਸੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਵਪਾਰਕ ਜਹਾਜ਼ਾਂ ਦੀ ਆਵਾਜਾਈ ਨੂੰ ਅਸਥਾਈ ਰੂਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਜਿਨ੍ਹਾਂ ਹਵਾਈ ਅੱਡਿਆਂ 'ਤੇ ਸੇਵਾਵਾਂ ਨੂੰ ਬੰਦ ਕੀਤਾ ਗਿਆ ਸੀ, ਉਨ੍ਹਾਂ 'ਚ ਪੰਜਾਬ ਦੇ ਚੰਡੀਗੜ੍ਹ, ਅੰਮ੍ਰਿਤਸਰ ਤੇ ਪਠਾਨਕੋਟ ਉੱਤਰਾਖੰਡ ਦੇ ਦੇਹਰਾਦੂਨ ਜੌਲੀਗ੍ਰਾਂਟ ਤੇ ਹਿਮਾਚਲ ਦੇ ਕਾਂਗੜਾ ਦੇ ਗੱਗਲ ਤੇ ਜੈਸਲਮੇਰ ਹਵਾਈ ਅੱਡੇ ਸ਼ਾਮਲ ਹਨ। ਹੁਣ ਇਨ੍ਹਾਂ 'ਤੇ ਆਵਾਜਾਈ ਮੁੜ ਬਹਾਲ ਕਰ ਦਿੱਤੀ ਗਈ ਹੈ।
ਪਾਕਿ ਨੂੰ ਸਹੀ ਸਲਾਮਤ ਛੱਡਣਾ ਪਵੇਗਾ ਕਮਾਂਡਰ ਅਭਿਨੰਦਨ ਨੂੰ , ਪੜ੍ਹੋ ਅਜਿਹਾ ਕਿਉਂ
NEXT STORY