ਚੇਨਈ— ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਬਾਲਾਕੋਟ 'ਚ ਕੀਤਾ ਗਿਆ ਹਵਾਈ ਹਮਲਾ ਫੌਜ ਕਾਰਵਾਈ ਨਹੀਂ ਸੀ, ਕਿਉਂਕਿ ਇਸ 'ਚ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਸੀ। ਭਾਰਤੀ ਹਵਾਈ ਫੌਜ ਨੇ ਪਿਛਲੇ ਹਫਤੇ ਪਾਕਿਸਤਾਨ ਦੇ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਇਕ ਕੈਂਪਸ ਨੂੰ ਨਿਸ਼ਾਨਾ ਬਣਆ ਕੇ ਉਸ ਨੂੰ ਤਬਾਹ ਕਰ ਦਿੱਤਾ ਸੀ। ਸੀਤਾਰਮਨ ਨੇ ਦੱਸਿਆ ਕਿ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਹਵਾਈ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਸੀ ਅਤੇ ਸਿਰਫ ਇਕ ਬਿਆਨ ਦਿੱਤਾ ਸੀ, ਜੋ ਕਿ ਸਰਕਾਰ ਦਾ ਪੱਖ ਸੀ।
ਗੋਖਲੇ ਨੇ ਪਿਛਲੇ ਮੰਗਲਵਾਰ ਨੂੰ ਕਿਹਾ ਸੀ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਟਰੇਨਿੰਗ ਕੈਂਪ 'ਤੇ ਅਚਾਨਕ ਕੀਤੇ ਗਏ ਸਿਵਲ ਹਮਲੇ 'ਚ ਵੱਡੀ ਗਿਣਤੀ 'ਚ ਅੱਤਵਾਦੀ, ਟਰੇਨਰ ਅਤੇ ਸੀਨੀਅਰ ਕਮਾਂਡਰ ਮਾਰੇ ਗਏ। ਸੀਤਾਰਮਨ ਦੀ ਇਹ ਟਿੱਪਣੀ ਵਿਰੋਧੀ ਧਿਰ ਵਲੋਂ ਹਵਾਈ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਦੀ ਜਾਣਕਾਰੀ ਮੰਗਣ ਦਰਮਿਆਨ ਆਈ ਹੈ, ਜਦੋਂ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਸ ਹਵਾਈ ਹਮਲੇ ਨੂੰ ਅੰਜਾਮ ਦੇਣ ਵਾਲੀ ਭਾਰਤੀ ਹਵਾਈ ਫੌਜ ਨੇ ਸੋਮਵਾਰ ਨੂੰ ਕਿਹਾ ਕਿ ਹਤਾਹਤਾਂ ਦੀ ਗਿਣਤੀ ਬਾਰੇ ਜਾਣਕਾਰੀ ਕੇਂਦਰ ਸਰਕਾਰ ਦੇਵੇਗੀ। ਰੱਖਿਆ ਮੰਤਰੀ ਨੇ ਹਵਾਈ ਹਮਲੇ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖ ਜਾਣ ਤੋਂ ਵੀ ਇਨਕਾਰ ਕੀਤਾ।
ਗਾਂਧੀਨਗਰ : ਸਕੂਲੀ ਬੱਚਿਆਂ ਦਰਮਿਆਨ ਪੁੱਜੇ ਪੀ. ਐੱਮ. ਮੋਦੀ, ਕੀਤੇ ਸਵਾਲ
NEXT STORY