ਲਖਨਊ- ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਨੂੰ ਸੁਰੱਖਿਆ ਜਾਂਚ ਦੌਰਾਨ 22 ਸਾਲਾ ਇਕ ਯਾਤਰੀ ਦੇ ਬੈਗ 'ਚੋਂ ਦੇਸੀ ਪਿਸਤੌਲ ਮਿਲਣ ਮਗਰੋਂ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਗੋਂਡਾ ਜ਼ਿਲ੍ਹੇ ਦੇ ਵਾਸੀ ਮਹੇਸ਼ ਕੁਮਾਰ ਚੌਹਾਨ ਵਜੋਂ ਹੋਈ ਹੈ। ਪੁਲਸ ਨੇ ਕਿਹਾ ਕਿ ਉਹ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਦੁਬਈ ਜਾਣ ਵਾਲਾ ਸੀ ਅਤੇ ਜਾਂਚ ਦੌਰਾਨ ਉਸ ਦੇ ਬੈਗ 'ਚ ਹਥਿਆਰ ਮਿਲਿਆ।
ਪੁਲਸ ਅਨੁਸਾਰ, ਨਿਯਮਿਤ ਸੁਰੱਖਿਆ ਜਾਂਚ ਦੌਰਾਨ ਇਹ ਬਰਾਮਦਗੀ ਹੋਈ, ਜਿਸ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਰੋਜਨੀ ਨਗਰ ਥਾਣੇ ਨੂੰ ਸੂਚਨਾ ਦਿੱਤੀ। ਪੁਲਸ ਨੇ ਕਿਹਾ ਕਿ ਇਸ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਆਰਮਜ਼ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ। ਸਹਾਇਕ ਪੁਲਸ ਸੁਪਰਡੈਂਟ ਰਾਜਨੀਸ਼ ਵਰਮਾ ਨੇ ਦੱਸਿਆ,''ਸੁਰੱਖਿਆ ਜਾਂਚ ਦੌਰਾਨ ਯਾਤਰੀ ਦੇ ਬੈਗ ਤੋਂ ਦੇਸੀ 12-ਬੋਰ ਪਿਸਤੌਲ ਬਰਾਮਦ ਕੀਤੀ ਗਈ ਹੈ। ਉਸ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਨੇ ਬੁੱਧ ਪੂਰਨਿਮਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
NEXT STORY