ਨਵੀਂ ਦਿੱਲੀ- ਭਾਰਤੀ ਹਵਾਈ ਅੱਡਾ ਅਥਾਰਟੀ (ਏ.ਏ.ਆਈ.) 'ਚ ਜੂਨੀਅਰ ਅਸਿਸਟੈਂਟ (ਫਾਇਰ ਸਰਵਿਸੇਜ਼) ਦੇ ਅਹੁਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਜੂਨੀਅਰ ਅਸਿਸਟੈਂਟ ਦੇ 89 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਮਹੱਤਵਪੂਰਨ ਤਾਰੀਖ਼ਾਂ
ਅਪਲਾਈ ਕਰਨ ਦੀ ਪ੍ਰਕਿਰਿਆ 30 ਦਸੰਬਰ 2024 ਤੋਂ ਸ਼ੁਰੂ ਹੋ ਰਹੀ ਹੈ।
ਉਮੀਦਵਾਰ 28 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ, 12ਵੀਂ ਪਾਸ ਹੋਵੇ। ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਮੈਕੇਨਿਕਲ/ਆਟੋਮੋਬਾਇਲ 'ਚ ਤਿੰਨ ਸਾਲ ਦਾ ਡਿਪਲੋਮਾ। ਇਸ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
PM ਮੋਦੀ ਕੁਵੈਤ ਦੀ 2 ਦਿਨਾ ਯਾਤਰਾ 'ਤੇ ਰਵਾਨਾ
NEXT STORY