ਇੰਫਾਲ- ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਸ਼ੁੱਕਰਵਾਰ ਨੂੰ ਇਥੇ ਰਾਜ ਭਵਨ ਵਿਚ ਇਕ ਸਮਾਰੋਹ ਦੌਰਾਨ ਮਣੀਪੁਰ ਦੇ 19ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਡੀ. ਕ੍ਰਿਸ਼ਨਕੁਮਾਰ ਨੇ ਭੱਲਾ ਨੂੰ ਰਾਜਪਾਲ ਵਜੋਂ ਅਹੁਦੇ ਦੀ ਸਹੁੰ ਚੁਕਾਈ। ਭੱਲਾ ਨੇ ਮਣੀਪੁਰ ਰਾਈਫਲਜ਼ ਦੇ ਜਵਾਨਾਂ ਵੱਲੋਂ ਦਿੱਤੇ ਗਾਰਡ ਆਫ ਆਨਰ ਦਾ ਨਿਰੀਖਣ ਕੀਤਾ। ਸਭ ਤੋਂ ਲੰਬੇ ਸਮੇਂ ਤੱਕ ਕੇਂਦਰੀ ਗ੍ਰਹਿ ਸਕੱਤਰ ਰਹੇ ਭੱਲਾ ਨੇ ਪਿਛਲੇ ਸਾਲ ਅਗਸਤ 'ਚ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤਾ ਸੀ।
ਉਹ ਆਸਾਮ-ਮੇਘਾਲਿਆ ਕੇਡਰ ਦੇ 1984 ਬੈਚ ਦੇ ਸੇਵਾਮੁਕਤ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਿਛਲੇ ਮਹੀਨੇ ਭੱਲਾ ਨੂੰ ਮਣੀਪੁਰ ਦਾ ਰਾਜਪਾਲ ਨਿਯੁਕਤ ਕੀਤਾ ਸੀ। ਆਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਹੁਣ ਤੱਕ ਮਣੀਪੁਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਭੱਲਾ ਵੀਰਵਾਰ ਨੂੰ ਇੰਫਾਲ ਪਹੁੰਚੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦਾ ਰਾਜ ਭਵਨ ਵਿਖੇ ਸਵਾਗਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਨਕਮ ਟੈਕਸ ਨਾਲ ਜੁੜੇ ਇਹ ਨਵੇਂ ਬਦਲਾਅ ਬਚਾ ਸਕਦੇ ਹਨ ਤੁਹਾਡਾ ਟੈਕਸ, ਵਧਾ ਸਕਦੇ ਹਨ ਬਚਤ
NEXT STORY