ਨਵੀਂ ਦਿੱਲੀ/ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਤਲਬ ਕਿ 20 ਜੁਲਾਈ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਚੁੱਕੇ ਹਨ। ਸੁਖਬੀਰ ਬਾਦਲ ਵੱਲੋਂ ਸੰਸਦ ਬਾਹਰ ਵੀ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਹੱਥ 'ਚ ਤਖ਼ਤੀ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਜਾਨੀ ਨੇ ਭਿਆਨਕ ਹਾਦਸੇ ਮਗਰੋਂ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਆਖੀ ਇਹ ਗੱਲ
ਇਸ ਦੌਰਾਨ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਅੱਗੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਇਸ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲਾਂ ਹੀ ਚਿੱਠੀ ਲਿਖੀ ਹੋਈ ਹੈ, ਜਿਸ ਦਾ ਜਵਾਬ ਅਜੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਕੀ ਪਾਕਸ' ਨੂੰ ਲੈ ਕੇ ਹਦਾਇਤਾਂ ਜਾਰੀ, ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਦੀ ਸਲਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਦੇਸ਼ ’ਚ 78 YouTube ਨਿਊਜ਼ ਚੈਨਲਾਂ ’ਤੇ ਲਗਾਈ ਰੋਕ
NEXT STORY