ਨਵੀਂ ਦਿੱਲੀ— ਸਰਨਾ ਨੇ 'ਭੁੱਲ ਬਖਸ਼ਾਓ ਸਮਾਗਮ' 'ਚ ਅਕਾਲੀਆਂ ਨੂੰ ਘੇਰਦੇ ਹੋਏ ਕਿਹਾ ਕਿ ਮੁਆਫੀ ਉਹੀ ਮੰਗਦਾ ਹੈ, ਜਿਸ ਨੇ ਗੁਨਾਹ ਕੀਤਾ ਹੋਵੇ। ਉਨ੍ਹਾਂ ਨੇ ਕਿਹਾ ਕਿ ਮੁਆਫ਼ੀ ਮੰਗ ਨੇ ਅਕਾਲੀਆਂ ਨੇ ਮੰਨ ਲਿਆ ਹੈ ਕਿ ਉਹ ਦੋਸ਼ੀ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ ਗੁਨਾਹਾਂ ਦੀ ਲਿਸਟ ਬਹੁਤ ਲੰਬੀ ਹੈ।
ਸਰਨਾ ਨੇ ਕਿਹਾ ਕਿ ਅਕਾਲੀਆਂ ਨੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ। ਇਨ੍ਹਾਂ ਨੇ ਹੀ ਦਿੱਲੀ ਗੁਰਦੁਆਰਾ ਕਮੇਟੀ ਦੀ ਗੋਲਕ ਨੂੰ ਸਾਫ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਧਾਰਮਿਕ ਸਮਾਗਮਾਂ ਅਤੇ ਚੋਣਾਂ ਤੋਂ ਬਾਹਰ ਕਰ ਦਿੱਤਾ ਜਾਵੇ। ਉਨ੍ਹਾਂ ਨੇ ਅਕਾਲੀਆਂ ਨੂੰ ਸਜ਼ਾ ਸੰਬੰਧੀ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਚਿੱਠੀ ਵੀ ਲਿਖੀ ਹੈ।
ਬੇਖੌਫ ਬਦਮਾਸ਼ਾਂ ਨੇ ਹੋਟਲ ਰਿਸੈਪਸ਼ਨਿਸਟ ਨੂੰ ਮਾਰੀ ਗੋਲੀ
NEXT STORY