ਲਖਨਊ- ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਉੱਤਰ ਪ੍ਰਦੇਸ਼ ’ਚ ਆਏ ਸਿਆਸੀ ਉਬਾਲ ਦਰਮਿਆਨ ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੂੰ ਹਿੰਸਾ ਪੀੜਤ ਜ਼ਿਲ੍ਹੇ ’ਚ ਜਾਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਵਿਰੋਧ ’ਚ ਸਪਾ ਮੁਖੀ ਆਪਣੇ ਸਮਰਥਕਾਂ ਨਾਲ ਧਰਨੇ ’ਤੇ ਬੈਠ ਗਏ। ਦੂਜੇ ਪਾਸੇ ਸਪਾ ਦੇ ਸੈਂਕੜੇ ਸਮਰਥਕਾਂ ਅਤੇ ਪੁਲਸ ਦਰਮਿਆਨ ਜੰਮ ਕੇ ਧੱਕਾ ਮੁੱਕੀ ਹੋਈ। ਗੌਤਮਪੱਲੀ ਥਾਣੇ ਕੋਲ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਪੁਲਸ ਵਾਹਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਅਖਿਲੇਸ਼ ਯਾਦਵ ਨੂੰ ਹਿਰਾਸਤ ’ਚ ਲੈ ਲਿਆ। ਪਾਰਟੀ ਜਨਰਲ ਸਕੱਤਰ ਪ੍ਰੋ ਰਾਮਗੋਪਾਲ ਯਾਦਵ ਅਤੇ ਸੈਂਕੜੇ ਸਮਰਥਕਾਂ ਨਾਲ ਧਰਨੇ ’ਤੇ ਬੈਠੇ ਅਖਿਲੇਸ਼ ਯਾਦਵ ਨੇ ਕਿਹਾ ਕਿ ਲਖੀਮਪੁਰ ’ਚ ਨਿਰਦੋਸ਼ ਕਿਸਾਨਾਂ ਦੇ ਕਤਲ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਸੂਬੇ ਦੇ ਉੱਪ ਮੁੱਖ ਮੰਤਰੀ ਕੇਸ਼ਵ ਮੌਰੀਆ ਜ਼ਿੰਮੇਵਾਰ ਹੈ, ਇਸ ਲਈ ਉਸ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ।
ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਯਾਦਵ ਨੇ ਕਿਹਾ ਕਿ ਸਰਕਾਰ ਹਿਟਲਰਸ਼ਾਹੀ ਰਵੱਈਆ ਅਪਣਾ ਕੇ ਲੋਕਤੰਤਰ ਨੂੰ ਕੁਚਲਣਾ ਚਾਹੁੰਦੀ ਹੈ। ਕੋਈ ਵੀ ਅਧਿਕਾਰੀ ਇਹ ਦੱਸਣਨੂੰ ਤਿਆਰ ਨਹੀਂ ਹੈ ਕਿ ਉਨ੍ਹਾਂ ਨੂੰ ਲਖੀਮਪੁਰ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਲੋਕਤੰਤਰ ’ਚ ਹਰ ਨੇਤਾ ਨੂੰ ਆਮ ਆਦਮੀ ਪਾਰਟੀ ਅਤੇ ਕਿਸਾਨ ਦੇ ਦੁੱਖ ਦਰਦ ਸਾਂਝਾ ਕਰਨ ਦਾ ਅਧਿਕਾਰ ਹੈ ਅਤੇ ਅਜਿਹਾ ਕਰਨ ਤੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੇ ਘਰ ਦੇ ਬਾਹਰ ਇੱਟਾਂ ਨਾਲ ਭਰਿਆ ਇਕ ਟਰੱਕ ਖੜ੍ਹਾ ਕਰ ਦਿੱਤਾ। ਸਰਕਾਰ ਪੁਲਸ ਦੇ ਦਮ ’ਤੇ ਆਮ ਜਨਤਾ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਸਰਕਾਰ ਨੂੰ ਇਸ ਦਾ ਖਾਮਿਆਜ਼ਾ ਚੁੱਕਣਾ ਪਵੇਗਾ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ
NEXT STORY