ਨਵੀਂ ਦਿੱਲੀ (ਭਾਸ਼ਾ) - ਦੇਸ਼ ਵਿਚ ਕਈ ਲੜੀਵਾਰ ਧਮਾਕਿਆਂ ਨਾਲ ਅਲ-ਫਲਾਹ ਯੂਨੀਵਰਸਿਟੀ ਦੇ ਤਾਰ ਜੁੜਦੇ ਨਜ਼ਰ ਆ ਰਹੇ ਹਨ। ਲਾਲ ਕਿਲ੍ਹੇ ਨੇੜੇ ਹਾਲ ਹੀ ਵਿਚ ਹੋਏ ਕਾਰ ਬੰਬ ਧਮਾਕੇ ਦੀ ਜਾਂਚ ਦਾ ਘੇਰਾ ਵਧਣ ਦੇ ਨਾਲ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਇੰਡੀਅਨ ਮੁਜ਼ਾਹਿਦੀਨ ਦੇ ਭਗੌੜੇ ਅੱਤਵਾਦੀ ਅਤੇ ਅਲ-ਫਲਾਹ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਮਿਰਜ਼ਾ ਸ਼ਾਦਾਬ ਬੇਗ ਬਾਰੇ ਇਕ ਨਵਾਂ ਸੁਰਾਗ ਮਿਲਿਆ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੇਗ 2007 ਵਿਚ ਅਲ-ਫਲਾਹ ਯੂਨੀਵਰਸਿਟੀ ਦਾ ਵਿਦਿਆਰਥੀ ਸੀ, ਜਦੋਂ ਇਹ ਇਕ ਇੰਜੀਨੀਅਰਿੰਗ ਕਾਲਜ ਵਿਚ ਹੋਇਆ ਕਰਦਾ ਸੀ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਉਨ੍ਹਾਂ ਅੱਗੇ ਦੱਸਿਆ ਕਿ ਇਸਨੂੰ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ ਇਕ ਸੂਤਰ ਨੇ ਦੱਸਿਆ ਕਿ ਇਸ ਘਟਨਾਚੱਕਰ ਨੇ ਜਾਂਚ ਏਜੰਸੀਆਂ ਨੂੰ ਬੇਗ ਨਾਲ ਜੁੜੇ ਨੈੱਟਵਰਕ ਦੀ ਜਾਂਚ ਦਾ ਘੇਰਾ ਵਧਾਉਣ ਲਈ ਪ੍ਰੇਰਿਤ ਕੀਤਾ ਹੈ। ਅਧਿਕਾਰੀਆਂ ਮੁਤਾਬਕ ਉੱਤਰ ਪ੍ਰਦੇਸ਼ ਦੇ ਆਜਮਗੜ੍ਹ ਦਾ ਮੂਲ ਨਿਵਾਸੀ ਬੇਗ 2008 ਵਿਚ ਰਾਜਸਥਾਨ ਤੇ ਗੁਜਰਾਤ ਵਿਚ ਕੀਤੇ ਗਏ ਸੀਰੀਅਲ ਧਮਾਕਿਆਂ ਲਈ ਲੋੜੀਂਦਾ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ ਦਸਤਾਵੇਜ਼ਾਂ ਅਨੁਸਾਰ, ਬੇਗ ਨੇ 2007 ਵਿਚ ਅਲ-ਫਲਾਹ ਤੋਂ ਬੀ.ਟੈਕ ਦੀ ਪੜ੍ਹਾਈ ਪੂਰੀ ਕੀਤੀ ਸੀ, ਉਸੇ ਸਾਲ ਉਸਨੇ ਗੋਰਖਪੁਰ ਬੰਬ ਧਮਾਕਿਆਂ ਨੂੰ ਅੰਜਾਮ ਦਿੱਤਾ ਸੀ। ਸੂਤਰ ਨੇ ਇਹ ਵੀ ਕਿਹਾ ਕਿ ਬੇਗ 2008 ਦੇ ਹਮਲਿਆਂ ਤੋਂ ਥੋੜ੍ਹੀ ਦੇਰ ਬਾਅਦ ਭਾਰਤ ਤੋਂ ਭੱਜ ਗਿਆ ਸੀ। ਉਸਦੇ ਖਿਲਾਫ ਇੰਟਰਪੋਲ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ
ਲਾਲ ਕਿਲਾ ਧਮਾਕੇ ਦੇ 4 ਮੁਲਜ਼ਮ 10 ਦਿਨਾਂ ਦੀ ਐੱਨ. ਆਈ. ਏ. ਹਿਰਾਸਤ ’ਚ
ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਲਾਲ ਕਿਲਾ ਧਮਾਕਾ ਮਾਮਲੇ ਦੇ 4 ਮੁਲਜ਼ਮਾਂ ਨੂੰ 10 ਦਿਨਾਂ ਦੀ ਐੱਨ. ਆਈ. ਏ. ਹਿਰਾਸਤ ਵਿਚ ਭੇਜ ਦਿੱਤਾ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਚਾਰਾਂ ਮੁਲਜ਼ਮਾਂ ਤੋਂ ਪੁੱਛਗਿੱਛ ਲਈ ਅਦਾਲਤ ਤੋਂ 15 ਦਿਨਾਂ ਦੀ ਹਿਰਾਸਤ ਦੀ ਅਪੀਲ ਕੀਤੀ ਸੀ। ਇਨ੍ਹਾਂ ਮੁਲਜ਼ਮਾਂ ਵਿਚ ਪੁਲਵਾਮਾ ਦੇ ਡਾ. ਮੁਜ਼ਮਿਲ ਸ਼ਕੀਲ ਗਨਈ, ਅਨੰਤਨਾਗ ਦੇ ਡਾ. ਆਦਿਲ ਅਹਿਮਦ ਰਾਥਰ, ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਮੁਫਤੀ ਇਰਫਾਨ ਅਹਿਮਦ ਵਗਾਯ ਅਤੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਡਾ. ਸ਼ਾਹੀਨ ਸਈਦ ਸ਼ਾਮਲ ਹਨ। ਅਦਾਲਤ ਕੰਪਲੈਕਸ ਵਿਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਦਿੱਲੀ ਪੁਲਸ ਦੇ ਜਵਾਨਾਂ ਨਾਲ ਰੈਪਿਡ ਐਕਸ਼ਨ ਫੋਰਸ (ਆਰ. ਏ. ਐੱਫ.) ਦੇ ਜਵਾਨ ਵੀ ਤਾਇਨਾਤ ਸਨ। ਅਦਾਲਤ ਦੀ ਕਾਰਵਾਈ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।
ਪੜ੍ਹੋ ਇਹ ਵੀ : ਹੁਣ ਬਿਨਾਂ ਹਸਪਤਾਲ ਦਾਖਲ ਹੋਏ ਘਰ ਬੈਠਕੇ ਆਯੁਰਵੈਦਿਕ ਤਰੀਕੇ ਨਾਲ ਛੱਡੋ ਨਸ਼ਾ
'ਦਿੱਲੀ-NCR ’ਚ ਉਸਾਰੀ ਕੰਮਾਂ ’ਤੇ ਪੂਰਨ ਰੋਕ ਨਹੀਂ ਲਾ ਸਕਦੇ', ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ
NEXT STORY