ਮੇਰਠ (ਯੂਪੀ) : ਮੇਰਠ ਦੇ ਕੰਕਰਖੇੜਾ ਖੇਤਰ ਵਿੱਚ ਐਤਵਾਰ ਨੂੰ ਸ਼ਰਾਬ ਦੇ ਨਸ਼ੇ ਵਿਚ ਇੱਕ ਅਗਨੀਵੀਰ ਜਵਾਨ ਵੱਲੋਂ ਪੁਲਸ ਮੁਲਾਜ਼ਮਾਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਦੌਰਾਲਾ ਦੇ ਸਰਕਲ ਅਫਸਰ ਸ਼ਿਵ ਠਾਕੁਰ ਨੇ ਸੋਮਵਾਰ ਨੂੰ ਕਿਹਾ ਕਿ ਐਤਵਾਰ ਸ਼ਾਮ ਨੂੰ ਪੁਲਸ ਦੇ ਧਿਆਨ ਵਿੱਚ ਇੱਕ ਵੀਡੀਓ ਆਇਆ, ਜਿਸ ਵਿੱਚ ਇੱਕ ਸਿਪਾਹੀ ਕੁਝ ਪੁਲਸ ਵਾਲਿਆਂ ਨਾਲ ਦੁਰਵਿਵਹਾਰ ਕਰਦਾ ਹੋਇਆ ਦਿਖਾਈ ਦੇ ਰਿਹਾ ਸੀ।
ਪੜ੍ਹੋ ਇਹ ਵੀ - ਬਿਹਾਰ : ਸਾਵਣ ਮਹੀਨੇ ਦੇ ਤੀਜੇ ਸੋਮਵਾਰ ਮੰਦਰ 'ਚ ਮਚੀ ਭਾਜੜ, 7 ਸ਼ਰਧਾਲੂਆਂ ਦੀ ਮੌਤ
ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਘਟਨਾ ਕੰਕਰਖੇੜਾ ਪੁਲਸ ਸਟੇਸ਼ਨ ਖੇਤਰ ਵਿੱਚ ਵਾਪਰੀ ਹੈ। ਇਸ ਸਬੰਧ ਵਿਚ ਠਾਕੁਰ ਨੇ ਕਿਹਾ ਕਿ ਦੋਸ਼ੀ, ਜਿਸਦੀ ਪਛਾਣ ਸਿਪਾਹੀ ਅਗਨੀਵੀਰ ਵਜੋਂ ਹੋਈ ਹੈ, ਨੂੰ ਹਿਰਾਸਤ ਵਿੱਚ ਲੈ ਕੇ ਫੌਜ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਕੰਕਰਖੇੜਾ ਪੁਲਸ ਸਟੇਸ਼ਨ ਵਿੱਚ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਾਵੜਾ-ਮੁੰਬਈ ਦੁਰੰਤੋ ਐਕਸਪ੍ਰੈੱਸ ’ਚੋਂ 2 ਕਰੋੜ ਰੁਪਏ ਦਾ ਸੋਨਾ ਜ਼ਬਤ, 2 ਵਿਅਕਤੀ ਗ੍ਰਿਫ਼ਤਾਰ
NEXT STORY