ਰਾਂਚੀ- ਸ਼ਰਾਬ ਪੀਣ ਵਾਲਿਆਂ ਦੀ ਖੈਰ ਨਹੀਂ, ਕਿਉਂਕਿ ਹੁਣ ਪਬਲਿਕ ਪਲੇਸ 'ਤੇ ਸ਼ਰਾਬ ਪੀਣਾ ਭਾਰੀ ਪੈ ਸਕਦਾ ਹੈ। ਝਾਰਖੰਡ ਸਰਕਾਰ ਨੇ ਪਬਲਿਕ ਪਲੇਸ 'ਤੇ ਸ਼ਰਾਬ ਪੀਣ ਵਾਲਿਆਂ 'ਤੇ ਸਖ਼ਤ ਕਾਰਵਾਈ ਦਾ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਝਾਰਖੰਡ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਰਾਜਧਾਨੀ ਰਾਂਚੀ 'ਚ ਜੇਕਰ ਕੋਈ ਵਿਅਕਤੀ ਸੜਕ ਕਿਨਾਰੇ, ਸ਼ਰਾਬ ਦੁਕਾਨ ਕੋਲ, ਪਾਰਕ 'ਚ ਜਾਂ ਕਿਸੇ ਹੋਰ ਖੁੱਲ੍ਹੇ ਜਨਤਕ ਸਥਾਨ 'ਤੇ ਸ਼ਰਾਬ ਪੀਂਦਾ ਦੇਖਿਆ ਗਿਆ ਤਾਂ ਉਸ ਨੂੰ ਇਕ ਲੱਖ ਤੱਕ ਦਾ ਜੁਰਮਾਨਾ ਦੇਣਾ ਹੋਵੇਗਾ। ਉੱਥੇ ਹੀ ਰਾਜ ਕੈਬਨਿਟ ਦੇ ਇਸ ਫ਼ੈਸਲੇ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵੀ ਮਿਲ ਗਈ ਹੈ। ਪੁਲਸ ਵਲੋਂ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕਰ'ਤੀ ਮੀਂਹ-ਹਨੇਰੀ ਤੇ ਤੂਫ਼ਾਨ ਦੀ ਭਵਿੱਖਬਾਣੀ
ਸਦਰ ਥਾਣਾ ਖੇਤਰ 'ਚ ਹੁਣ ਤੱਕ 25 ਤੋਂ ਵੱਧ ਲੋਕਾਂ ਨੂੰ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਫੜਿਆ ਗਿਆ ਹੈ। ਪੁਲਸ ਨੇ ਇਨ੍ਹਾਂ ਤੋਂ ਕੁੱਲ ਮਿਲਾ ਕੇ ਇਕ ਲੱਖ ਰੁਪਏ ਤੱਕ ਜੁਰਮਾਨਾ ਵਸੂਲਿਆ ਹੈ। ਸਰਕਾਰ ਵਲੋਂ ਨਿਰਦੇਸ਼ ਅਨੁਸਾਰ ਪਹਿਲੀ ਵਾਰ ਫੜੇ ਜਾਣ 'ਤੇ 5 ਹਜ਼ਾਰ ਰੁਪਏ, ਦੂਜੀ ਵਾਰ ਫੜੇ ਜਾਣ 'ਤੇ 20 ਹਜ਼ਾਰ ਰੁਪਏ ਜੁਰਮਾਨਾ ਅਤੇ ਲਗਾਤਾਰ ਉਲੰਘਣਾ ਕਰਨ 'ਤੇ 1 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀਰਨਿਗਾਹ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਵੱਡਾ ਹਾਦਸਾ
NEXT STORY