ਨੈਸ਼ਨਲ ਡੈਸਕ- ਹਰਿਆਣਾ ਸਰਕਾਰ ਨੇ ਨਗਰ ਨਿਗਮ ਚੋਣਾਂ ਨੂੰ ਵੇਖਦੇ ਹੋਏ ਫ਼ੈਸਲਾ ਲਿਆ ਹੈ ਕਿ ਪ੍ਰਦੇਸ਼ ਵਿਚ ਜਿੱਥੇ-ਜਿੱਥੇ ਚੋਣਾਂ ਹਨ, ਉੱਥੇ ਤਿੰਨ ਦਿਨ ਸ਼ਰਾਬ ਨਹੀਂ ਮਿਲੇਗੀ। ਇਸ ਨੂੰ ਲੈ ਕੇ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ਼ਰਾਬ ਦੀ ਵਿਕਰੀ 1,2 ਅਤੇ 12 ਮਾਰਚ ਨੂੰ ਪੂਰੀ ਤਰ੍ਹਾਂ ਪਾਬੰਦੀ ਰਹੇਗੀ, ਕਿਉਂਕਿ ਨਗਰ ਨਿਗਮ ਚੋਣਾਂ ਕਾਰਨ ਇਹ ਦਿਨ ਡਰਾਈ ਡੇਅ ਵਜੋਂ ਮਨਾਏ ਜਾਣਗੇ।
ਇਹ ਵੀ ਪੜ੍ਹੋ- ...ਜਦੋਂ ਮਹਾਸ਼ਿਵਰਾਤਰੀ 'ਤੇ ਯੂਨੀਵਰਸਿਟੀ 'ਚ ਪੈ ਗਿਆ ਭੜਥੂ
ਆਬਕਾਰੀ ਵਿਭਾਗ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਨਗਰ ਨਿਗਮ ਦੇ ਖੇਤਰਾਂ ਜਿੱਥੇ ਚੋਣਾਂ ਹੋਣੀਆਂ ਹਨ, ਉਸ ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ, ਬਾਰ ਅਤੇ ਪੱਬ ਵੋਟਾਂ ਤੋਂ ਇਕ ਦਿਨ ਪਹਿਲਾਂ, ਵੋਟਾਂ ਵਾਲੇ ਦਿਨ ਅਤੇ ਗਿਣਤੀ ਵਾਲੇ ਦਿਨ ਬੰਦ ਰਹਿਣਗੇ। ਇਨ੍ਹਾਂ ਤਿੰਨ ਦਿਨਾਂ ਦੌਰਾਨ ਸ਼ਰਾਬ ਵੇਚਣ ਜਾਂ ਪਰੋਸਣ ਦੀ ਕੋਈ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕੁਸ਼ਤੀ ਮੁਕਾਬਲੇ ਦੌਰਾਨ ਚੱਲੀਆਂ ਗੋਲੀਆਂ, ਪਹਿਲਵਾਨ ਦਾ ਕਤਲ
ਦੱਸ ਦੇਈਏ ਕਿ ਹਰਿਆਣਾ ਦੀਆਂ 7 ਨਗਰ ਨਿਗਮਾਂ ਸਮੇਤ 40 ਬਾਡੀਜ਼ ਵਿਚ 2 ਮਾਰਚ ਨੂੰ ਵੋਟਾਂ ਪੈਣਗੀਆਂ। ਜਦਕਿ ਪਾਨੀਪਤ ਨਗਰ ਨਿਗਮ 'ਚ 9 ਮਾਰਚ ਨੂੰ ਵੋਟਿੰਗ ਹੋਵੇਗੀ। ਸਾਰੀਆਂ ਥਾਵਾਂ ਤੋਂ ਨਤੀਜੇ 12 ਮਾਰਚ ਨੂੰ ਇਕੱਠੇ ਆਉਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੈ।
ਇਹ ਵੀ ਪੜ੍ਹੋ- ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ ਤੋਂ 'ਗੋਲ਼ੀ-ਸਿੱਕਾ' ਲਿਆ ਕੇ ਪੰਜਾਬ 'ਚ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਣੇ 2 ਕਾਬੂ
NEXT STORY