ਨਵੀਂ ਦਿੱਲੀ— ਗਣਤੰਤਰਤ ਦਿਵਸ ਮੌਕੇ ਦਿੱਲੀ 'ਚ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਪੁਲਸ ਵਲੋਂ ਕੁਝ ਅੱਤਵਾਦੀਆਂ ਦੇ ਪੋਸਟਰ ਵੀ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਚ ਕੁਝ ਖਾਲਿਸਤਾਨੀ ਅੱਤਵਾਦੀਆਂ ਦੇ ਪੋਸਟਰ ਵੀ ਸ਼ਾਮਲ ਹਨ। ਅੱਤਵਾਦੀ ਨੂੰ ਫੜਨ ਲਈ ਦਿੱਲੀ ਪੁਲਸ ਨੇ ਇਨਾਮ ਵੀ ਰੱਖਿਆ ਹੈ। ਇੱਥੇ ਦੱਸ ਦੇਈਏ ਕਿ ਗਣਤੰਤਰ ਦਿਵਸ ਜਾਂ ਕਿਸੇ ਹੋਰ ਖਾਸ ਮੌਕੇ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ 'ਚ ਰਹਿੰਦੇ ਹਨ, ਜਿਸ ਕਾਰਨ ਪੁਲਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੈ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਇੱਥੇ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਲੈ ਕੇ ਸ਼੍ਰੀਨਗਰ ਤੋਂ ਲੈ ਕੇ ਦਿੱਲੀ ਤਕ ਭੂਚਾਲ ਆਇਆ ਹੋਇਆ ਹੈ। ਡੀ. ਐੱਸ. ਪੀ. ਨੇ ਦੋ ਅੱਤਵਾਦੀਆਂ ਦੀ ਮਦਦ ਕੀਤੀ ਸੀ ਅਤੇ ਉਹ ਅੱਤਵਾਦੀਆਂ ਨੂੰ ਦਿੱਲੀ ਲੈ ਕੇ ਜਾਣ ਵਾਲਾ ਸੀ।
ਹਾਂ, ਮੈਂ ਪਾਕਿਸਤਾਨੀ ਹਾਂ, ਤੁਸੀਂ ਜੋ ਕਰਨਾ ਚਾਹੁੰਦੇ ਹੋ ਕਰ ਸਕਦੇ ਹੋ : ਅਧੀਰ ਰੰਜਨ
NEXT STORY