ਸ਼੍ਰੀਨਗਰ (ਭਾਸ਼ਾ)-ਕਸ਼ਮੀਰ ਘਾਟੀ ’ਚ ਸ਼ੁੱਕਰਵਾਰ ਨੂੰ ਹੋਈ ਬਰਫ਼ਬਾਰੀ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਨਾਲ ਕਸ਼ਮੀਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਉਡਾਣਾਂ ਦਾ ਸੰਚਾਲਨ ਹੋਇਆ ਪਰ ਘੱਟ ਵਿਜ਼ੀਬਿਲਟੀ ਅਤੇ ਬਰਫ਼ਬਾਰੀ ਕਾਰਨ ਮੁਅੱਤਲ ਕਰਨਾ ਪਿਆ। ਜੰਮੂ-ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ ’ਚ ਜਿੱਥੇ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ, ਉੱਥੇ ਹੀ ਮੈਦਾਨੀ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ।
ਇਹ ਖ਼ਬਰ ਵੀ ਪੜ੍ਹੋ : 500 ਰੁਪਏ ਲਈ ਗੁਆਂਢੀ ਦੀ ਧੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ
ਖ਼ਰਾਬ ਮੌਸਮ ਕਾਰਨ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇਕੋ-ਇਕ ਸੜਕ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਹਰ ਖੇਤਰ ’ਚ ਜ਼ਮੀਨ ਖਿਸਕਣ ਅਤੇ ਸੜਕ ’ਤੇ ਤਿਲਕਣ ਦੀ ਸਥਿਤੀ ਕਾਰਨ ਹਾਈਵੇਅ ’ਤੇ ਆਵਾਜਾਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੜਕਾਂ ਨੂੰ ਸਾਫ਼ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਲਗਾਤਾਰ ਬਰਫ਼ਬਾਰੀ ਅਤੇ ਮੀਂਹ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ, 75 ਸਾਲ ਦੀ ਉਮਰ ’ਚ ਲਏ ਆਖਰੀ ਸਾਹ
'ਨਫ਼ਰਤ ਦੀ ਰਾਜਨੀਤੀ' ਜ਼ਿਆਦਾ ਦਿਨਾਂ ਤੱਕ ਨਹੀਂ ਚੱਲੇਗੀ : ਰਾਹੁਲ ਗਾਂਧੀ
NEXT STORY