ਇੰਟਰਨੈਸ਼ਨਲ ਡੈਸਕ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਇਸ ਵੇਲੇ ਬੇਹੱਦ ਵੱਧ ਚੁੱਕਾ ਹੈ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਫੌਜਾਂ ਨੂੰ "ਫ੍ਰੀ ਹੈਂਡ" ਦੇ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਹੁਣ ਫੌਜ ਕਿਸੇ ਵੀ ਵੇਲੇ ਕਾਰਵਾਈ ਕਰ ਸਕਦੀ ਹੈ, ਜਿਸ ਲਈ ਉਨ੍ਹਾਂ ਨੂੰ ਸਰਕਾਰ ਤੋਂ ਵਿਸ਼ੇਸ਼ ਇਜਾਜ਼ਤ ਦੀ ਲੋੜ ਨਹੀਂ ਹੈ।
ਦੂਜੇ ਪਾਸੇ, ਪਾਕਿਸਤਾਨ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਉੱਤਰ ਖੇਤਰਾਂ ਵਿੱਚ ਸਾਵਧਾਨੀ ਵਧਾ ਦਿੱਤੀ ਹੈ। ਗਿਲਗਿਤ, ਸਕਾਰਦੂ ਅਤੇ ਹੋਰ ਉੱਤਰੀ ਇਲਾਕਿਆਂ ਲਈ ਅੱਜ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਪਾਕਿ ਅਧਿਕਾਰੀਆਂ ਨੇ ਇਸ ਸੰਬੰਧੀ ਇਕ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ, ਪਰ ਇਹ ਕਦਮ ਇਲਾਕੇ 'ਚ ਵਧ ਰਹੇ ਤਣਾਅ ਅਤੇ ਹਵਾਈ ਰਾਹਾਂ 'ਤੇ ਮਿਲਟਰੀ ਚੌਕਸੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਮੰਨਿਆ ਜਾ ਰਿਹਾ ਹੈਕਿ ਭਾਰਤ ਤੇ ਪਾਕਿਸਤਾਨੀ ਫੌਜ ਕਿਸੇ ਵੇਲੇ ਵੀ ਆਹਮੋ-ਸਾਹਮਣੇ ਹੋ ਸਕਦੀ ਹੈ।
ਪਾਕਿਸਤਾਨ ਵੱਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਦੇ ਨਵੇਂ ਸਮੇਂ ਜਾਂ ਅੱਪਡੇਟ ਲਈ ਸਿੱਧਾ ਏਅਰਲਾਈਨਾਂ ਨਾਲ ਸੰਪਰਕ ਕਰਣ। ਪਾਕਿਸਤਾਨ ਦੇ ਅਧਿਕਾਰੀ ਪੂਰੀ ਸਥਿਤੀ ਉੱਤੇ ਨਜ਼ਰ ਰੱਖ ਰਹੇ ਹਨ ਤੇ ਅੱਗੇ ਦਾ ਫੈਸਲਾ ਸੁਰੱਖਿਆ ਸਥਿਤੀ ਦੇ ਮੁਲਾਂਕਣ ਮਗਰੋਂ ਲਏ ਜਾਣ ਦੀ ਗੱਲ ਆਖੀ ਜਾ ਰਹੀ ਹੈ। ਉਡਾਣਾਂ ਦੇ ਰੱਦ ਹੋਣ ਨਾਲ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਤਣਾਅ ਭਰਪੂਰ ਹਾਲਾਤਾਂ ਕਾਰਨ ਸਰਹੱਦੀ ਪਿੰਡਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ।
ਇਹੀ ਹੈ ਇਕਜੁਟਤਾ ਨਾਲ ਪਾਕਿਸਤਾਨ ਨੂੰ ਸਬਕ ਸਿਖਾਉਣ ਦਾ ਸਹੀ ਸਮਾਂ : ਜੈਰਾਮ ਰਮੇਸ਼
NEXT STORY