ਨਵੀਂ ਦਿੱਲੀ - ਰਾਜਸਥਾਨ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗਹਿਲੋਤ ਸਰਕਾਰ ਦੇ ਸਾਰੇ ਮੰਤਰੀਆਂ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਛੇਤੀ ਹੀ ਰਾਜਸਥਾਨ ਵਿੱਚ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਉਥੇ ਹੀ, ਕੱਲ ਦੁਪਹਿਰ ਦੋ ਵਜੇ ਕਾਂਗਰਸ ਮੁੱਖ ਦਫਤਰ 'ਤੇ ਵਿਧਾਇਕਾਂ ਦੀ ਬੈਠਕ ਬੁਲਾਈ ਗਈ ਹੈ। ਦੱਸ ਦਈਏ ਕਿ ਸੀ.ਐੱਮ. ਅਸ਼ੋਕ ਗਹਿਲੋਤ ਇਸ ਦੇ ਸੰਕੇਤ ਪਹਿਲਾਂ ਹੀ ਦੇ ਚੁੱਕੇ ਸਨ। ਮੰਤਰੀਆਂ ਦੇ ਅਸਤੀਫੇ ਦਾ ਫੈਸਲਾ ਕੈਬਨਿਟ ਬੈਠਕ ਤੋਂ ਬਾਅਦ ਲਿਆ ਗਿਆ। ਜ਼ਿਕਰਯੋਗ ਹੈ ਕਿ ਗਹਿਲੋਤ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ। ਸੂਬੇ ਵਿੱਚ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਵਰਗੇ ਮੁੱਦੇ ਗਰਮ ਹਨ। ਵਿਰੋਧੀ ਪਾਰਟੀਆਂ ਲਗਾਤਾਰ ਗਹਿਲੋਤ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ ਲਗਾਉਂਦੀਆਂ ਰਹੀਆਂ ਹਨ।
ਕੀ ਸਚਿਨ ਪਾਇਲਟ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਦਾਰੀ
ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਲੈ ਕੇ ਵੱਡੇ ਕਿਆਸ ਲਗਾਏ ਜਾ ਰਹੇ ਹਨ। ਸੂਤਰਾਂ ਮੁਤਾਬਕ, “ਸਚਿਨ ਪਾਇਲਟ ਨੂੰ ਸੰਗਠਨ ਵਿੱਚ ਜਾਂ ਫਿਰ ਸਰਕਾਰ ਵਿੱਚ ਵੱਡੀ ਜ਼ਿੰਮੇਦਾਰੀ ਦਿੱਤੀ ਜਾ ਸਕਦੀ ਹੈ। ਪਾਇਲਟ ਨੇ ਪਿਛਲੇ ਹਫਤੇ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਥੇ ਹੀ, ਪਾਇਲਟ ਖੇਮੇ ਦੇ ਵਿਧਾਇਕਾਂ ਨੂੰ ਵੀ ਮੰਤਰੀ ਮੰਡਲ ਵਿੱਚ ਜਗ੍ਹਾ ਦਿੱਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਡੀ.ਆਰ.ਆਈ. ਨੇ ਕੀਤਾ 85.54 ਕਿਲੋ ਸੋਨਾ ਜ਼ਬਤ, ਚਾਰ ਵਿਦੇਸ਼ੀ ਗ੍ਰਿਫ਼ਤਾਰ
NEXT STORY