ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ ਦੀਆਂ ਹੱਕਦਾਰ ਹਨ ਤੇ ਇਹ ਕਿਸੇ ਵੀ ਤਰ੍ਹਾਂ ਦੇ ‘ਹਮਲੇ’ ਤੋਂ ਸੁਰੱਖਿਅਤ ਰਹਿਣੀਆਂ ਚਾਹੀਦੀਆਂ ਹਨ। ਸ਼ਨੀਵਾਰ ਵਾਲੇ ਦਿਨ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ’ਤੇ ਉਨ੍ਹਾਂ ਨੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਭਾਸ਼ਾਈ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਮਤਾ ਬੈਨਰਜੀ ਨੇ ਕਿਹਾ ਕਿ ਮੇਰੀ ਸਰਕਾਰ ਭਾਸ਼ਾਈ ਵਨਸੁਵੰਨਤਾ ਦਾ ਸਤਿਕਾਰ ਕਰਦੀ ਹੈ ਤੇ ਉਸ ਨੇ ਕਈ ਭਾਸ਼ਾਵਾਂ ਨੂੰ ਅਧਿਕਾਰਤ ਤੌਰ ’ਤੇ ਮਾਨਤਾ ਦਿੱਤੀ ਹੈ।
ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ
ਇਸ ਦੇ ਨਾਲ ਹੀ ‘ਐਕਸ’ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਬੰਗਾਲੀ ਨਾ ਸਿਰਫ਼ ਇਕ ਅਮੀਰ ਸਾਹਿਤਕ ਵਿਰਾਸਤ ਵਾਲੀ ਭਾਸ਼ਾ ਹੈ, ਸਗੋਂ ਸਾਰੇ ਭਾਸ਼ਾਈ ਭਾਈਚਾਰਿਆਂ ਦਾ ਸਤਿਕਾਰ ਕਰਨ ਦੀ ਇਕ ਵਿਆਪਕ ਵਚਨਬੱਧਤਾ ਦਾ ਵੀ ਹਿੱਸਾ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਦਾ ਹਰ ਵਿਅਕਤੀ ਭਾਵੇਂ ਉਸ ਦੀ ਭਾਸ਼ਾ ਕੋਈ ਵੀ ਹੋਵੇ, ਨੂੰ ਆਪਣੀ ਮਾਂ-ਬੋਲੀ ’ਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇ। ਸੂਬਾ ਸਰਕਾਰ ਨੇ ਵੱਖ-ਵੱਖ ਭਾਸ਼ਾਈ ਗਰੁੱਪਾਂ ਲਈ ਭਾਸ਼ਾਈ ਅਕੈਡਮੀਆਂ ਸਥਾਪਤ ਕੀਤੀਆਂ ਹਨ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਰੇਲੀ ’ਚ ਮਾਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਪੁੱਤਰ ਨੂੰ ਉਮਰ ਕੈਦ
NEXT STORY