ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਨੂੰ ਲੈ ਕੇ ਭਾਰਤ ਸਰਕਾਰ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਬੁੱਧਵਾਰ ਨੂੰ ਪਾਕਿਸਤਾਨ ਵਿਰੁੱਧ 5 ਸਖ਼ਤ ਫੈਸਲੇ ਲੈਣ ਮਗਰੋਂ ਹੁਣ ਅੱਜ ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ। ਇਸ ਉੱਚ-ਪੱਧਰੀ ਮੀਟਿੰਗ ਨੂੰ ਸੁਰੱਖਿਆ ਸਥਿਤੀ ਦੀ ਗੰਭੀਰਤਾ ਅਤੇ ਭਵਿੱਖ ਦੀਆਂ ਰਣਨੀਤੀਆਂ 'ਤੇ ਚਰਚਾ ਕਰਨ ਦੇ ਲਿਹਾਜ਼ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਇੱਕ ਸਰਬ-ਪਾਰਟੀ ਮੀਟਿੰਗ ਸੰਸਦ ਭਵਨ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਸ ਤੋਂ ਬਾਅਦ ਸ਼ਾਮ ਨੂੰ ਇੱਕ ਸਰਬ-ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸਿਹਤ ਮੰਤਰੀ ਜੇਪੀ ਨੱਡਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਘੱਟ ਗਿਣਤੀ ਮੰਤਰੀ ਕਿਰੇਨ ਰਿਜੀਜੂ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ।
ਬੈਠਕ ਤੋਂ ਬਾਅਦ ਸਰਕਾਰ ਦੀ ਪ੍ਰਤੀਕਿਰਿਆ
ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ, 'ਰੱਖਿਆ ਮੰਤਰੀ ਨੇ ਪਹਿਲਗਾਮ ਦੀ ਘਟਨਾ ਅਤੇ ਭਾਰਤ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਸੀਸੀਐੱਸ ਮੀਟਿੰਗ ਨੂੰ ਜਾਣਕਾਰੀ ਦਿੱਤੀ।' ਇਹ ਘਟਨਾ ਬਹੁਤ ਦੁਖਦਾਈ ਹੈ। ਦੇਸ਼ ਦਾ ਹਰ ਕੋਈ ਇਸ ਬਾਰੇ ਚਿੰਤਤ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਸਰਕਾਰ ਨੇ ਅੱਜ ਹੋਰ ਸਖ਼ਤ ਕਾਰਵਾਈ ਕਰਨ ਦਾ ਇਰਾਦਾ ਪ੍ਰਗਟ ਕੀਤਾ ਹੈ।
ਵਿਰੋਧੀ ਧਿਰ ਦਾ ਸਰਕਾਰ ਨੂੰ ਪੂਰਾ ਸਮਰਥਨ : ਰਾਹੁਲ ਗਾਂਧੀ
ਇਸ ਮੀਟਿੰਗ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ - ਸਾਰਿਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ। ਵਿਰੋਧੀ ਧਿਰ ਨੇ ਸਰਕਾਰ ਨੂੰ ਕੋਈ ਵੀ ਕਾਰਵਾਈ ਕਰਨ ਲਈ ਪੂਰਾ ਸਮਰਥਨ ਦਿੱਤਾ ਹੈ।
ਭਾਰਤੀ ਹਵਾਈ ਫੌਜ ਨੇ ਕੀਤਾ ਜੰਗੀ ਅਭਿਆਸ 'ਆਕਰਮਣ', ਰਾਫੇਲ ਤੇ ਸੁਖੋਈ-30 ਸ਼ਾਮਲ
NEXT STORY