ਨਵੀਂ ਦਿੱਲੀ- ਕੇਂਦਰ ਸਰਕਾਰ ਨੇ 'ਆਪ੍ਰੇਸ਼ਨ ਸਿੰਦੂਰ' ਦੀ ਸਫ਼ਲਤਾ ਅਤੇ ਉਸ ਤੋਂ ਬਾਅਦ ਦੀ ਸਥਿਤੀ ਨੂੰ ਲੈ ਕੇ ਵੀਰਵਾਰ ਯਾਨੀ ਕਿ ਅੱਜ ਆਲ ਪਾਰਟੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ ਦਿੱਤੀ ਗਈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸੰਸਦ 'ਚ ਇਹ ਮੀਟਿੰਗ ਹੋਈ, ਜਿਸ ਵਿਚ ਰੱਖਿਆ ਮੰਤਰੀ ਨੇ ਨੇਤਾਵਾਂ ਨੂੰ 'ਆਪ੍ਰੇਸ਼ਨ ਸਿੰਦੂਰ' ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਆਪਰੇਸ਼ਨ ਸਿੰਦੂਰ ਤੋਂ ਬਾਅਦ ਬੌਖਲਾਇਆ ਪਾਕਿ! LoC 'ਤੇ ਮੁੜ ਤੋੜਿਆ ਸੀਜ਼ਫਾਇਰ, 15 ਬੇਕਸੂਰ ਲੋਕਾਂ ਦੀ ਮੌਤ
ਇਸ ਮੀਟਿੰਗ ਵਿਚ ਰਾਜਨਾਥ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਐਸ. ਜੈਸ਼ੰਕਰ, ਜੇ.ਪੀ ਨੱਡਾ ਅਤੇ ਨਿਰਮਲਾ ਸੀਤਾਰਮਨ ਅਤੇ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਵੀ ਮੌਜੂਦ ਰਹੇ। ਉੱਥੇ ਹੀ ਵਿਰੋਧੀ ਧਿਰ ਵਲੋਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਸਦੁਦੀਨ ਓਵੈਸੀ ਆਦਿ ਨੇਤਾ ਮੀਟਿੰਗ ਵਿਚ ਸ਼ਾਮਲ ਹੋਏ। ਮੀਟਿੰਗ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸਰਕਾਰ ਨਾਲ ਹਾਂ। ਕਿਰੇਨ ਰਿਜਿਜੂ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਦੂਰ' ਅਜੇ ਵੀ ਜਾਰੀ ਹੈ। ਸਾਰੀਆਂ ਪਾਰਟੀਆਂ ਨੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਮੀਟਿੰਗ ਸਕਾਰਾਤਮਕ ਰਹੀ। ਪੂਰਾ ਵਿਰੋਧੀ ਧਿਰ ਇਕਜੁੱਟ ਹੈ। ਇਸ ਲਈ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਓਧਰ ਮੀਟਿੰਗ ਮਗਰੋਂ ਓਵੈਸੀ ਨੇ ਕਿਹਾ ਕਿ ਟੀ. ਆਰ. ਐੱਫ. ਨੂੰ ਬੈਨ ਕੀਤਾ ਜਾਵੇ। ਪੁੰਛ, ਉੜੀ ਦੇ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ- 'ਆਪ੍ਰੇਸ਼ਨ ਸਿੰਦੂਰ': ਰਾਜਨਾਥ ਬੋਲੇ- 'ਅਸੀਂ ਉਨ੍ਹਾਂ ਨੂੰ ਮਾਰਿਆ, ਜਿਨ੍ਹਾਂ ਨੇ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆ'
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿਚ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਅੱਡਾ ਮੁਰੀਦਕੇ ਸ਼ਾਮਲ ਹੈ। ਇਹ ਫੌਜੀ ਹਮਲੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 26 ਨਾਗਰਿਕਾਂ ਦੀ ਹੱਤਿਆ ਤੋਂ ਦੋ ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਪਹਿਲਗਾਮ ਹਮਲੇ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣਕਾਰੀ ਦੇਣ ਲਈ 24 ਅਪ੍ਰੈਲ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਂਟਰ ਨਾਲ ਟਕਰਾਈ ਪੁਲਸ ਦੀ ਗੱਡੀ, 4 ਪੁਲਸ ਮੁਲਾਜ਼ਮਾਂ ਸਣੇ 5 ਦੀ ਮੌਤ
NEXT STORY