ਛਤਰਪਤੀ ਸੰਭਾਜੀਨਗਰ : ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਮੰਗਲਵਾਰ ਨੂੰ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਬਾਰਿਸ਼ ਕਾਰਨ ਨਦੀਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ।
ਇਹ ਵੀ ਪੜ੍ਹੋ : ਯੂਕਰੇਨ ਨੇ ਭਾਰਤ ਤੋਂ ਡੀਜ਼ਲ ਖਰੀਦਣ 'ਤੇ ਲਗਾਈ ਪਾਬੰਦੀ, 1 ਅਕਤੂਬਰ ਤੋਂ ਹੋਵੇਗਾ ਲਾਗੂ
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਮੰਗਲਵਾਰ ਨੂੰ ਆਂਗਣਵਾੜੀ, ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ 17 ਸਤੰਬਰ ਨੂੰ ਮਰਾਠਵਾੜਾ ਮੁਕਤੀ ਸੰਗਰਾਮ ਦਿਵਸ ਦੀ ਤਿਆਰੀ ਕਰ ਰਹੇ ਅਧਿਆਪਕਾਂ ਅਤੇ ਸਟਾਫ ਨੂੰ ਇਸ ਹੁਕਮ ਤੋਂ ਬਾਹਰ ਰੱਖਿਆ ਗਿਆ ਹੈ। ਬੀਡ ਅਤੇ ਛਤਰਪਤੀ ਸੰਭਾਜੀਨਗਰ ਲਈ ਸੋਮਵਾਰ ਨੂੰ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ, ਜਦੋਂਕਿ ਨਾਂਦੇੜ, ਲਾਤੂਰ, ਧਾਰਸ਼ਿਵ, ਪਰਭਣੀ, ਹਿੰਗੋਲੀ ਅਤੇ ਜਾਲਨਾ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ 6.3 ਰਹੀ ਤੀਬਰਤਾ, ਘਰਾਂ 'ਚੋਂ ਬਾਹਰ ਨੂੰ ਭੱਜੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਡੇਰਾ ਰਾਧਾ ਸੁਆਮੀ ਬਿਆਸ ਦਾ ਕਰਨਗੇ ਦੌਰਾ
NEXT STORY