ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ’ਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੇਖਦੇ ਹੋਏ ਸਰਕਾਰ ਨੇ ਫਿਲਹਾਲ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ’ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਗਲੇ ਆਦੇਸ਼ ਤੱਕ ਬੰਦ ਰਹਿਣਗੇ। ਦਿੱਲੀ ਸਰਕਾਰ ਨੇ ਸਰਕੁਲਰ ਜਾਰੀ ਕਰ ਕੇ ਕਿਹਾ ਹੈ ਕਿ ਪ੍ਰਦੂਸ਼ਣ ਦੇ ਮੱਦੇਨਜ਼ਰ ਅਗਲੇ ਆਦੇਸ਼ ਤੱਕ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : SC ਦੀ ਦਿੱਲੀ ਸਰਕਾਰ ਨੂੰ ਫਟਕਾਰ, ਕਿਹਾ- ਵੱਡਿਆਂ ਲਈ ਫਰਕ ਫਰਾਮ ਹੋਮ ਤਾਂ ਬੱਚਿਆਂ ਲਈ ਕਿਉਂ ਖੁੱਲ੍ਹੇ ਸਕੂਲ?
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਵੀਰਵਾਰ ਨੂੰ ਕਿਹਾ,‘‘ਦਿੱਲੀ ’ਚ ਪ੍ਰਦੂਸ਼ਣ ਕਾਰਨ ਸਕੂਲਾਂ ਨੂੰ ਕੱਲ ਤੋਂ ਯਾਨੀ ਸ਼ੁੱਕਰਵਾਰ ਤੋਂ ਅਗਲੇ ਆਦੇਸ਼ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।’’ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਫਟਕਾਰ ਲਗਾਈ ਸੀ ਅਤੇ ਤੋਂ ਪੁੱਛਿਆ ਕਿ ਪ੍ਰਦੂਸ਼ਣ ਦਰਮਿਆਨ ਸਕੂਲ ਕਿਉਂ ਖੋਲ੍ਹੇ ਗਏ ਹਨ। ਜਦੋਂ ਵੱਡੇ ਲੋਕਾਂ ਲਈ ਦਿੱਲੀ ’ਚ ਵਰਕ ਫਰਾਮ ਹੋਮ ਲਾਗੂ ਕੀਤਾ ਗਿਆ ਹੈ ਤਾਂ ਆਖ਼ਿਰ ਬੱਚਿਆਂ ਲਈ ਸਕੂਲ ਕਿਉਂ ਖੋਲ੍ਹੇ ਗਏ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ
ਰਾਹੁਲ ਦਾ ਸੰਸਦ ਕੰਪਲੈਕਸ ’ਚ ਧਰਨਾ, ਬੋਲੇ ਸਰਕਾਰ ਡਰਪੋਕ
NEXT STORY