ਨਵੀਂ ਦਿੱਲੀ- ਬੰਗਲਾਦੇਸ਼ 'ਚ ਸ਼ੇਖ ਹਸੀਨਾ ਸਰਕਾਰ ਦਾ ਤਖ਼ਤਾਪਲਟ ਹੋ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਦੇਸ਼ ਛੱਡ ਦਿੱਤਾ ਹੈ। ਇਸ ਦਰਮਿਆਨ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਬੰਗਲਾਦੇਸ਼ ਬਾਰਡਰ ਵੱਲ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿਚ ਬੰਗਲਾਦੇਸ਼ ਵਿਚ ਪ੍ਰਦਰਸ਼ਨਾਂ ਦੌਰਾਨ ਹਿੰਸਾ 'ਚ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿੰਸਾ ਵਿਚ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ। ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਪੂਰੇ ਦੇਸ਼ 'ਚ ਅਣਮਿੱਥੇ ਸਮੇਂ ਲਈ ਕਰਫਿਊ ਲਾ ਦਿੱਤਾ ਗਿਆ ਹੈ। ਨਾਲ ਹੀ ਪ੍ਰਦਰਸ਼ਨਕਾਰੀਆਂ ਨੂੰ ਦਬਾਉਣ ਲਈ ਦੇਸ਼ ਵਿਚ ਇੰਟਰਨੈੱਟ ਸੇਵਾ 'ਤੇ ਬੈਨ ਲਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ, ਸ਼ੇਖ ਹਸੀਨਾ ਨੇ ਛੱਡਿਆ ਢਾਕਾ
ਕੀ ਹੈ ਵਿਵਾਦ ਦੀ ਅਸਲ ਜੜ੍ਹ?
ਦਰਅਸਲ ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਦੇ ਸਬੰਧ 'ਚ ਰਾਖਵਾਂਕਰਨ ਕਾਨੂੰਨ ਦੀ ਵਿਵਸਥਾ ਹੈ। ਬੰਗਲਾਦੇਸ਼ ਵਿਚ 56 ਫੀਸਦੀ ਸਰਕਾਰੀ ਨੌਕਰੀਆਂ ਰਾਖਵੇਂਕਰਨ ਪ੍ਰਣਾਲੀ ਤਹਿਤ ਰਾਖਵੀਆਂ ਹਨ। ਇਨ੍ਹਾਂ ਨੌਕਰੀਆਂ ਵਿਚੋਂ 30 ਫ਼ੀਸਦੀ 1971 ਦੀ ਆਜ਼ਾਦੀ ਦੀ ਲੜਾਈ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਰਾਖਵੇਂ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਲੋਕਾਂ ਨੂੰ ਰਾਖਵਾਂਕਰਨ ਦੇਣ ਦੇ ਪੱਖ ਵਿਚ ਹੈ, ਜੋ ਸ਼ੇਖ ਹਸੀਨਾ ਸਰਕਾਰ ਦਾ ਸਮਰਥਨ ਕਰਦੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀ ਹਨ। ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ 'ਚ 30 ਫੀਸਦੀ ਰਾਖਵੇਂਕਰਨ ਦੀ ਕੋਟਾ ਪ੍ਰਣਾਲੀ ਨੂੰ ਲੈ ਕੇ ਪਿਛਲੇ ਮਹੀਨੇ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।
ਇਹ ਵੀ ਪੜ੍ਹੋ- ਸ਼ੇਖ ਹਸੀਨਾ ਦੇ ਦੇਸ਼ ਛੱਡਦੇ ਹੀ PM ਹਾਊਸ 'ਚ ਹਜ਼ਾਰਾਂ ਪ੍ਰਦਰਸ਼ਨਕਾਰੀ ਦਾਖਲ, ਸਾਮਾਨ ਲੁੱਟ ਕੇ ਭੱਜੇ
ਭਾਰਤ ਆ ਰਹੀ ਹੈ ਸ਼ੇਖ ਹਸੀਨਾ
ਦੱਸਿਆ ਜਾ ਰਿਹਾ ਹੈ ਕਿ ਸ਼ੇਖ ਹਸੀਨਾ ਸੁਰੱਖਿਅਤ ਸਥਾਨ 'ਤੇ ਪਹੁੰਚ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਪੱਛਮੀ ਬੰਗਾਲ ਆ ਰਹੀ ਹੈ। ਹਾਲਾਂਕਿ ਇਸ 'ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ੇਖ ਹਸੀਨਾ ਲੰਡਨ ਜਾ ਸਕਦੀ ਹੈ। ਦੂਜੇ ਪਾਸੇ ਬੰਗਲਾਦੇਸ਼ ਦੀ ਰਾਜਧਾਨੀ 'ਚ ਅਰਾਜਕਤਾ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਢਾਕਾ ਵਿਚ ਭਾਰੀ ਭੀੜ ਇਕੱਠੀ ਹੋ ਰਹੀ ਹੈ ਅਤੇ ਫ਼ੌਜ ਲੋਕਾਂ ਨੂੰ ਸ਼ਹਿਰ ਵਿਚ ਆਉਣ ਤੋਂ ਨਹੀਂ ਰੋਕ ਰਹੀ। ਮੰਨਿਆ ਜਾ ਰਿਹਾ ਹੈ ਕਿ ਸੈਨਾ ਮੁਖੀ ਦੇ ਭਾਸ਼ਣ ਤੋਂ ਬਾਅਦ ਸੈਨਾ ਅਹੁਦਾ ਸੰਭਾਲ ਸਕਦੀ ਹੈ।
ਇਹ ਵੀ ਪੜ੍ਹੋ- ਮਾਂ-ਪਿਓ ਤੇ ਭਰਾ ਦਾ ਕਤਲ, ਦੋ ਵਾਰ ਮੌਤ ਨੂੰ ਹਰਾਇਆ; ਜਾਣੋ ਸ਼ੇਖ ਹਸੀਨਾ ਦੀ ਪੂਰੀ ਕਹਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁੱਖਦ ਘਟਨਾ : ਟਰੈਕਟਰ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਦਰਦਨਾਕ ਮੌਤ, ਵੱਡੀ ਭੈਣ ਗੰਭੀਰ ਜ਼ਖ਼ਮੀ
NEXT STORY