ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ ਵਲੋਂ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਯੋਗੇਂਦਰ ਯਾਦਵ ਨੇ ਕਿਹਾ,''9 ਦਸੰਬਰ ਨੂੰ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਲਈ ਅਸੀਂ 31 ਜਨਵਰੀ ਨੂੰ ਵਿਸ਼ਵਾਸਘਾਤ ਦਿਵਸ ਮਨਾਇਆ ਸੀ।'' ਉੱਥੇ ਹੀ ਪ੍ਰੈੱਸ ਕਾਨਫਰੰਸ 'ਚ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼ਿਵ ਕੁਮਾਰ ਨੇ ਕਿਹਾ,''ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਮੇਟੀ ਨਹੀਂ ਬਣਾਈ ਗਈ ਹੈ। ਕਿਸਾਨਾਂ ਦੇ ਉੱਪਰੋਂ ਕੇਸ ਵੀ ਵਾਪਸ ਨਹੀਂ ਲਏ ਗਏ ਹਨ।'' ਉਨ੍ਹਾਂ ਨੇ ਕਿਹਾ ਕਿ ਬਿਜਲੀ ਬਿੱਲ ਦੇ ਮੁੱਦੇ 'ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਪਰਾਲੀ ਦੇ ਮੁੱਦੇ 'ਤੇ ਸਰਕਾਰ ਨੇ ਕੁਝ ਨਹੀਂ ਕੀਤਾ ਹੈ। ਸ਼ਿਵ ਕੁਮਾਰ ਨੇ ਕਿਹਾ ਕਿ ਸਰਕਾਰ ਨੇ 5 ਬਿੰਦੂਆਂ 'ਤੇ ਵਾਅਦਾ ਖ਼ਿਲਾਫ਼ੀ ਕੀਤੀ ਹੈ। ਪ੍ਰੈੱਸ ਕਾਨਫਰੰਸ 'ਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਯੋਗੇਂਦਰ ਯਾਦਵ, ਸ਼ਿਵ ਕੁਮਾਰ ਕੱਕਾ, ਜਗਜੀਤ ਸਿੰਘ ਢੱਲੇਵਾਲ, ਜੋਗਿੰਦਰ ਉਗਰਾਹਾਂ ਸਮੇਤ ਹੋਰ ਨੇਤਾ ਮੌਜੂਦ ਸਨ। ਇਸ ਦੌਰਾਨ ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਅਸੀਂ ਲੋਕ ਹੁਣ ਪਿੰਡ ਅਤੇ ਮੁਹੱਲੇ ਦੇ ਲੇਵਲ 'ਤੇ ਜਾ ਕੇ ਲੋਕਾਂ ਨਾਲ ਗੱਲ ਕਰਾਂਗੇ।
ਇਹ ਵੀ ਪੜ੍ਹੋ : 300 ਕਰੋੜ ਦੀ ਕ੍ਰਿਪਟੋਕਰੰਸੀ ਲਈ ਕਾਰੋਬਾਰੀ ਅਗਵਾ, ਪੁਲਸ ਕਰਮੀ ਨਿਕਲਿਆ ਸਾਜ਼ਿਸ਼ ਦਾ ਮਾਸਟਰਮਾਈਂਡ
ਯੋਗੇਂਦਰ ਯਾਦਵ ਨੇ ਕਿਹਾ ਕਿ ਲਖੀਮਪੁਰ 'ਚ ਕਿਸਾਨਾਂ ਨੂੰ ਕੁਚਲ ਦਿੱਤਾ ਗਿਆ ਪਰ ਸਰਕਾਰ ਨੇ ਇਸ 'ਤੇ ਕੁਝ ਨਹੀਂ ਕੀਤਾ। ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਅਤੇ ਉਸ ਦੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਖੀਮਪੁਰ ਮਾਮਲਾ ਭਾਜਪਾ ਦਾ ਗ੍ਰਾਫ਼ ਹੇਠਾਂ ਲੈ ਕੇ ਆ ਗਿਆ ਹੈ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂਰੇ ਦੇਸ਼ 'ਚ ਐੱਮ.ਐੱਸ.ਪੀ. 'ਤੇ ਖਰੀਦ ਨਹੀਂ ਹੋ ਰਹੀ ਹੈ। ਅਸੀਂ ਲੋਕ ਸੰਯੁਕਤ ਕਿਸਾਨ ਮੋਰਚੇ ਵਲੋਂ ਅਪੀਲ ਜਾਰੀ ਕਰ ਰਹੇ ਹਾਂ। ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ ਅਸੀਂ ਵੋਟਰਾਂ ਨੂੰ ਅਪੀਲ ਕਰਾਂਗੇ ਕਿ ਕਿਸਾਨ ਵਿਰੋਧੀ ਭਾਜਪਾ ਨੂੰ ਸਬਕ ਸਿਖਾਇਆ ਜਾਵੇ। ਦੱਸਣਯੋਗ ਹੈ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬਾਅਦ 'ਚ ਸੰਸਦ ਦੇ ਦੋਹਾਂ ਸਦਨਾਂ ਤੋਂ ਇਸ ਨੂੰ ਸਰਦ ਰੁੱਤ ਸੈਸ਼ਨ 'ਚ ਪਾਸ ਕਰਵਾਇਆ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਪ੍ਰਕਿਰਿਆ ਪੂਰਾ ਕਰਨ ਵਾਲੇ ਬਿੱਲ ਨੂੰ ਆਪਣੀ ਸਹਿਮਤੀ ਦਿੱਤੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਸਿਰਾਥੂ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
NEXT STORY