ਸ਼੍ਰੀਨਗਰ : ਦੱਖਣੀ ਕਸ਼ਮੀਰ ਸਥਿਤ ਅਮਰਨਾਥ ਗੁਫ਼ਾ ਮੰਦਰ 'ਚ ਇਸ ਸਾਲ ਸ਼ਿਵਲਿੰਗ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ 4.65 ਲੱਖ ਨੂੰ ਪਾਰ ਕਰ ਗਈ ਹੈ, ਜੋ ਪਿਛਲੇ ਸਾਲ ਦੇ ਕੁੱਲ ਸ਼ਰਧਾਲੂਆਂ ਦੀ ਗਿਣਤੀ ਤੋਂ ਵੱਧ ਹੈ। ਅਧਿਕਾਰੀਆਂ ਮੁਤਾਬਕ ਸੋਮਵਾਰ ਨੂੰ 7,500 ਤੋਂ ਵੱਧ ਸ਼ਰਧਾਲੂਆਂ ਨੇ ਗੁਫ਼ਾ ਮੰਦਰ 'ਚ ਬਾਬਾ ਬਰਫ਼ਾਨੀ ਦੇ ਦਰਸ਼ਨ ਕੀਤੇ।
ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਵੱਧ ਕੇ 4,66,342 ਹੋ ਗਈ ਹੈ, ਜਦੋਂਕਿ ਪਿਛਲੇ ਸਾਲ ਇਹ ਗਿਣਤੀ 4.59 ਲੱਖ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੇ 31ਵੇਂ ਦਿਨ ਸੋਮਵਾਰ ਨੂੰ 7,556 ਸ਼ਰਧਾਲੂਆਂ ਨੇ ਯਾਤਰਾ ਕੀਤੀ ਅਤੇ ਬਾਬਾ ਭੋਲੇਨਾਥ ਦੇ ਦਰਸ਼ਨ ਕੀਤੇ।
ਅਧਿਕਾਰੀਆਂ ਨੇ ਦੱਸਿਆ ਕਿ ਗੁਫ਼ਾ ਮੰਦਰ ਦੇ ਦਰਸ਼ਨ ਕਰਨ ਵਾਲਿਆਂ ਵਿਚ 4,364 ਪੁਰਸ਼, 1,791 ਮਹਿਲਾ ਸ਼ਰਧਾਲੂ, 148 ਸਾਧੂ ਅਤੇ ਇਕ ਸਾਧਵੀ ਸ਼ਾਮਲ ਹੈ। ਇਸ ਤੋਂ ਇਲਾਵਾ 1100 ਤੋਂ ਵੱਧ ਸੁਰੱਖਿਆ ਕਰਮਚਾਰੀਆਂ ਅਤੇ 106 ਬੱਚਿਆਂ ਨੇ ਵੀ ਤੀਰਥ ਯਾਤਰਾ ਕੀਤੀ।
ਇਸ ਸਾਲ ਦੇ ਸਫ਼ਰ 'ਚ ਦੋ ਲੋਕਾਂ ਦੀ ਹੋ ਚੁੱਕੀ ਹੈ ਮੌਤ
ਅਧਿਕਾਰੀਆਂ ਮੁਤਾਬਕ ਇਸ ਸਾਲ ਦੀ ਯਾਤਰਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ ਹਰਿਆਣਾ ਦਾ ਇਕ ਸੇਵਾਦਾਰ ਅਤੇ ਝਾਰਖੰਡ ਦਾ ਇਕ ਸ਼ਰਧਾਲੂ ਸ਼ਾਮਲ ਹੈ। ਦੋਹਾਂ ਦੀ ਮੌਤ ਜੂਨ 'ਚ ਬਾਲਟਾਲ ਰੋਡ 'ਤੇ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ। 52 ਦਿਨਾਂ ਦੀ ਇਹ ਯਾਤਰਾ 19 ਅਗਸਤ ਨੂੰ ਸਮਾਪਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਖੇਡਿਆ ਵੱਡਾ ਦਾਅ, ਦੋ ਵਿਧਾਇਕਾਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
NEXT STORY