ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਕੰਗਨ ਖੇਤਰ ਵਿੱਚ ਮੰਗਲਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਇੱਕ ਘਰ 'ਤੇ ਜਾ ਡਿੱਗੀ। ਇਸ ਹਾਦਸੇ ਦੇ ਸਮੇਂ ਬੱਸ ਵਿਚ 39 ਲੋਕ ਸਵਾਰ ਸਨ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਹਰੀਗਾਂਵ ਖੇਤਰ ਵਿੱਚ ਉਸ ਸਮੇਂ ਵਾਪਰਿਆ, ਜਦੋਂ ਬੱਸ ਡਰਾਈਵਰ ਨੇ ਇੱਕ ਮੋੜ 'ਤੇ ਆਪਣਾ ਕੰਟਰੋਲ ਗੁਆ ਦਿੱਤਾ।
ਪੜ੍ਹੋ ਇਹ ਵੀ - ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ ਰਿਸ਼ਤਿਆਂ ਦਾ ਮੀਂਹ! ਮਾਂ ਨੇ ਦੱਸਿਆ ਕਿਹੋ ਜਿਹੀ ਚਾਹੀਦੀ ਨੂੰਹ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ ਇੱਕ ਘਰ 'ਤੇ ਜਾ ਡਿੱਗੀ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਘਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਬੱਸ ਪਲਟ ਗਈ ਅਤੇ ਸਿੰਧ ਨਦੀ ਵਿੱਚ ਡਿੱਗਣ ਤੋਂ ਵਾਲ-ਵਾਲ ਬਚ ਗਈ। ਹਾਦਸੇ ਸਮੇਂ ਘਰ ਦੇ ਅੰਦਰ ਕੋਈ ਵੀ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਸਾਰੇ ਜ਼ਖਮੀਆਂ ਨੂੰ ਸੁਰੱਖਿਅਤ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵਲੋਂ ਇਸ ਹਾਦਸੇ ਦੀ ਜਾਣਕਾਰੀ ਲਈ ਗਈ ਹੈ।
ਪੜ੍ਹੋ ਇਹ ਵੀ - Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
NEXT STORY