ਜੰਮੂ- ਜੰਮੂ ਕਸ਼ਮੀਰ 'ਚ ਜਾਰੀ ਸਾਲਾਨਾ ਅਮਰਨਾਥ ਯਾਤਰਾ 'ਚ ਸ਼ਾਮਲ ਹੋਣ ਲਈ ਐਤਵਾਰ ਸਵੇਰੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਬੇਸ ਕੈਂਪ ਤੋਂ 9,153 ਤੀਰਥ ਯਾਤਰੀਆਂ ਦਾ ਇਕ ਨਵਾਂ ਜੱਥਾ ਰਵਾਨਾ ਹੋਇਆ, ਜਿਸ 'ਚ 2,345 ਔਰਤਾਂ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 359 ਵਾਹਨਾਂ 'ਚ ਸਵਾਰ ਤੀਰਥ ਯਾਤਰੀ ਸਖ਼ਤ ਸੁਰੱਖਿਆ ਵਿਚਾਲੇ ਗਾਂਦਰਬਲ ਜ਼ਿਲ੍ਹੇ ਦੇ ਬਾਲਟਾਲ ਅਤੇ ਅਨੰਤਨਾਗ ਜ਼ਿਲ੍ਹੇ ਦੇ ਨੁਨਵਾਨ (ਪਹਿਲਗਾਮ) ਸਥਿਤ 2 ਬੇਸ ਕੈਂਪਾਂ ਲਈ ਰਵਾਨਾ ਹੋਏ।
ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਇਸ 11ਵੇਂ ਜੱਥੇ 'ਚ 18 ਬੱਚੇ ਵੀ ਸ਼ਾਮਲ ਹਨ। ਇਹ ਵਾਹਨ ਭਗਵਤੀ ਨਗਰ ਬੇਸ ਕੈਂਪ ਤੋਂ 2 ਵੱਖ-ਵੱਖ ਕਾਫਲਿਆਂ 'ਚ ਦੇਰ ਰਾਤ 2.40 ਵਜੇ ਤੋਂ 3.35 ਵਜੇ ਦਰਮਿਆਨ ਰਵਾਨਾ ਹੋਏ। ਅਧਿਕਾਰੀਆਂ ਨੇ ਦੱਸਿਆ ਕਿ 3 ਜੁਲਾਈ ਤੋਂ ਸ਼ੁਰੂ ਹੋਈ 57 ਦਿਨਾ ਸਾਲਾਨਾ ਤੀਰਥ ਯਾਤਰਾ ਜਾਰੀ ਹੈ। ਇਸ ਦੌਰਾਨ ਹੁਣ ਤੱਕ 2.30 ਲੱਖ ਤੋਂ ਵੱਧ ਤੀਰਥ ਯਾਤਰੀ ਦਰਸ਼ਨ ਕਰ ਚੁੱਕੇ ਹਨ। ਇਹ ਤੀਰਥ ਯਾਤਰਾ 28 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੰਡਕਟਰ ਨੇ ਟਰਾਂਸਪੋਰਟ ਮੰਤਰੀ ਨੂੰ ਹੀ ਲਾਹ'ਤਾ ਬੱਸ ਤੋਂ ਹੇਠਾਂ ! ਕਰਨਾਟਕ 'ਚ ਹੋਈ ਵੱਡੀ ਕਾਰਵਾਈ
NEXT STORY