ਜੰਮੂ (ਸਤੀਸ਼)- ਅਮਰਨਾਥ ਯਾਤਰਾ 2023 ਦੀ ਸ਼ੁਰੂਆਤ ਤੋਂ ਪਹਿਲਾਂ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ ਜੰਮੂ ਨੇ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਜਣੇਪਾ ਛੁੱਟੀ ਅਤੇ ਮੈਡੀਕਲ ਆਧਾਰ ’ਤੇ ਕਮਿਊਟਿਡ ਲੀਵ ਨੂੰ ਛੱਡ ਕੇ ਬਾਕੀ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਡਾਇਰੈਕਟਰ ਸਿਹਤ ਸੇਵਾਵਾਂ ਜੰਮੂ ਡਾ. ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਛੁੱਟੀਆਂ ਦੀਆਂ ਅਰਜ਼ੀਆਂ ਨੂੰ ਮਨਜ਼ੂਰੀ ਜਾਂ ਅੱਗੇ ਨਾ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਅਮਰਨਾਥ ਯਾਤਰਾ ਨੂੰ ਲੈ ਕੇ ਨਵੇਂ ਨਿਯਮ, ਹੁਣ ਇਹ ਸ਼ਰਧਾਲੂ ਨਹੀਂ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ
ਡਾ. ਰਾਜੀਵ ਕੁਮਾਰ ਨੇ ਕਿਹਾ ਕਿ ਅਮਰਨਾਥ ਯਾਤਰਾ 2023 ਦੇ ਮੱਦੇਨਜ਼ਰ ਜਣੇਪਾ ਛੁੱਟੀ ਅਤੇ ਮੈਡੀਕਲ ਆਧਾਰ ’ਤੇ ਕਮਿਊਟਿਡ ਲੀਵ ਨੂੰ ਛੱਡ ਕੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸਾਰੀਆਂ ਕਿਸਮਾਂ ਦੀਆਂ ਛੁੱਟੀਆਂ 19 ਜੂਨ ਤੋਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ 13 ਸਾਲ ਤੋਂ ਘੱਟ ਅਤੇ 75 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਅਮਰਨਾਥ ਯਾਤਰਾ 'ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਅੱਜ ਤੋਂ ਸ਼ੁਰੂ ਅਮਰਨਾਥ ਯਾਤਰਾ ਦੀ ਰਜਿਸਟ੍ਰੇਸ਼ਨ, ਜਾਣੋ ਕੀ ਹੈ ਆਨਲਾਈਨ ਪ੍ਰਕਿਰਿਆ
ਸ਼੍ਰੀ ਅਮਰਨਾਥ ਯਾਤਰਾ 30 ਜੂਨ 2023 ਤੋਂ ਸ਼ੁਰੂ ਹੋਵੇਗੀ ਅਤੇ ਰੱਖੜੀ ’ਤੇ ਸਮਾਪਤ ਹੋਵੇਗੀ। ਤੀਰਥ ਯਾਤਰੀਆਂ ਦੇ ਪਹਿਲੇ ਜਥੇ ਦੇ ਦੋ ਮਹੀਨੇ ਚੱਲਣ ਵਾਲੀ ਯਾਤਰਾ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਜੰਮੂ ਆਧਾਰ ਕੈਂਪ ਤੋਂ ਕਸ਼ਮੀਰ ਲਈ ਰਵਾਨਾ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ 1 ਜੁਲਾਈ ਤੋਂ ਸ਼ੁਰੂ ਹੋਈ ਯਾਤਰਾ ਦੀ ਸਮਾਪਤੀ 31 ਅਗਸਤ ਨੂੰ ਹੋਵੇਗੀ। ਯਾਤਰੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਸ ਵਾਰ ਵੀ ਰੇਡੀਓ-ਫ੍ਰੀਕੁਐਂਸੀ ਪਛਾਣ (RFID) ਕਾਰਡ ਲਾਜ਼ਮੀ ਹੋਵੇਗਾ। RFID ਬਾਇਓਮੈਟ੍ਰਿਕ ਪਛਾਣ ਹੈ, ਜਿਨ੍ਹਾਂ ਨੂੰ ਰਜਿਸਟ੍ਰੇਸ਼ਨ ਦੌਰਾਨ ਜਾਰੀ ਕੀਤਾ ਜਾਵੇਗਾ।
ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ : ਮੰਡੋਲੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ
NEXT STORY