ਸ਼੍ਰੀਨਗਰ- ਸਾਲਾਨਾ ਅਮਰਨਾਥ ਯਾਤਰਾ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਹਿਮਾਲਿਆ ਸਥਿਤ ਗੁਫਾ ਮੰਦਰ ਲਈ ਬਾਲਟਾਲ ਅਤੇ ਨੁਨਾਵਾਨ ਬੇਸ ਕੈਂਪ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਦੇ ਨਾਲ ਸ਼ੁਰੂ ਹੋਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਯਾਤਰਾ 48 ਕਿਲੋਮੀਟਰ (ਕਿ.ਮੀ.) ਲੰਬੇ ਨੂਨਵਾਨ-ਪਹਿਲਗਾਮ ਮਾਰਗ ਅਤੇ 14 ਕਿਲੋਮੀਟਰ ਲੰਬੇ ਬਾਲਟਾਲ ਮਾਰਗ ਤੋਂ ਸ਼ੁਰੂ ਹੋਈ। ਅਮਰਨਾਥ ਯਾਤਰਾ ਲਈ ਇਹ ਦੋਵੇਂ ਰਵਾਇਤੀ ਰਸਤੇ ਹਨ।
ਇਹ ਵੀ ਪੜ੍ਹੋ- ਭੋਲੇਨਾਥ ਦੇ ਜੈਕਾਰਿਆਂ ਨਾਲ ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ, ਮਨੋਜ ਸਿਨਹਾ ਨੇ ਵਿਖਾਈ ਹਰੀ ਝੰਡੀ
ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਰੂਟਾਂ 'ਤੇ ਸ਼ਰਧਾਲੂਆਂ ਦੇ ਜਥਿਆਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਸਵੇਰੇ ਜੰਮੂ ਦੇ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਆਧਾਰ ਕੈਂਪ ਤੋਂ 4,603 ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂ ਦੁਪਹਿਰ ਵੇਲੇ ਕਸ਼ਮੀਰ ਘਾਟੀ ਪੁੱਜੇ, ਜਿੱਥੇ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ਰਧਾਲੂ ਗੁਫਾ ਮੰਦਰ 'ਚ ਬਰਫ ਨਾਲ ਬਣੇ ਸ਼ਿਵਲਿੰਗ ਦੀ ਪੂਜਾ ਕਰਨਗੇ।
ਇਹ ਵੀ ਪੜ੍ਹੋ- ਪਿਤਾ ਨੂੰ ਮਿਲੇਗੀ ਨਵੀਂ ਜ਼ਿੰਦਗੀ; ਨਾਬਾਲਗ ਧੀ ਕਰੇਗੀ ਲੀਵਰ ਦਾਨ, ਹਾਈ ਕੋਰਟ ਨੇ ਦਿੱਤੀ ਮਨਜ਼ੂਰੀ
ਯਾਤਰਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨ ਲਈ ਪੁਲਸ, ਕੇਂਦਰੀ ਰਿਜ਼ਰਵ ਪੁਲਸ ਬਲ, ਇੰਡੋ-ਤਿੱਬਤੀਅਨ ਬਾਰਡਰ ਪੁਲਸ ਅਤੇ ਹੋਰ ਨੀਮ ਫ਼ੌਜੀ ਬਲਾਂ ਦੇ ਹਜ਼ਾਰਾਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਯਾਤਰਾ 19 ਅਗਸਤ ਨੂੰ ਸਮਾਪਤ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500, ਪੰਜ ਮੈਂਬਰੀ ਪਰਿਵਾਰ ਨੂੰ 3 ਮੁਫਤ ਸਿਲੰਡਰ
NEXT STORY