ਸ਼੍ਰੀਨਗਰ— ਸ੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਬੁੱਧਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਅਗਲੇ ਕੁਝ ਦਿਨਾਂ ਵਿਚ ਭਾਰੀ ਮੀਂਹ ਦੇ ਅਨੁਮਾਨ ਕਾਰਨ ਅਮਰਨਾਥ ਯਾਤਰਾ 4 ਅਗਸਤ ਤਕ ਰੋਕ ਦਿੱਤੀ ਗਈ ਹੈ। ਇਕ ਬੁਲਾਰੇ ਨੇ ਦੱਸਿਆ ਕਿ ਖਰਾਬ ਮੌਸਮ, ਪੱਥਰਾਂ ਦੇ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ ਖੇਤਰ ਵਿਚ ਯਾਤਰਾ 4 ਅਗਸਤ 2019 ਤਕ ਲਈ ਰੱਦ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਵਿਚ ਅਗਲੇ ਕੁਝ ਦਿਨਾਂ ਤਕ ਭਾਰੀ ਮੀਂਹ ਪੈਣ ਦਾ ਅਨੁਮਾਨ ਜ਼ਾਹਰ ਕੀਤਾ ਹੈ, ਜਿਸ ਦੀ ਵਜ੍ਹਾ ਕਰ ਕੇ ਜੰਮੂ ਅਤੇ ਸ਼੍ਰੀਨਗਰ ਹਾਈਵੇਅ ਖਾਸ ਤੌਰ 'ਤੇ ਰਾਮਬਨ ਅਤੇ ਬਨਿਹਾਲ ਵਿਚਾਲੇ ਜ਼ਮੀਨ ਖਿਸਕ ਸਕਦੀ ਹੈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਭਾਰੀ ਮੀਂਹ ਪੈਣ ਕਾਰਨ ਬਾਲਟਾਲ ਤੋਂ ਪਹਿਲਗਾਮ ਤਕ ਦਾ ਰਸਤਾ ਫਿਸਲਣ ਵਾਲਾ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਘਟਨਾ ਤੋਂ ਬਚਣ ਲਈ ਸਾਵਧਾਨੀ ਦੇ ਤੌਰ 'ਤੇ ਬੁੱਧਵਾਰ ਨੂੰ ਯਾਤਰਾ ਰੋਕ ਦਿੱਤੀ ਗਈ। ਇੱਥੇ ਦੱਸ ਦੇਈਏ ਕਿ 1 ਜੁਲਾਈ ਤੋਂ ਸ਼ੁਰੂ ਹੋਈ ਯਾਤਰਾ 15 ਅਗਸਤ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ। ਇਸ ਯਾਤਰਾ ਲਈ ਹੁਣ ਤਕ 3.30 ਲੱਖ ਤੀਰਥ ਯਾਤਰੀ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਅਮਰਨਾਥ ਯਾਤਰਾ ਕਰ ਕੇ ਤੀਰਥ ਯਾਤਰੀਆਂ ਨੇ ਇਸ ਵਾਰ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਹੈ।
ਤਿੰਨ ਤਲਾਕ ਬਿੱਲ ਨੂੰ ਲੈ ਕੇ ਟਵਿੱਟਰ 'ਤੇ ਭਿੜੇ ਉਮਰ ਅਤੇ ਮਹਿਬੂਬਾ
NEXT STORY