ਸ਼੍ਰੀਨਗਰ—ਵੱਖਵਾਦੀਆਂ ਵੱਲੋਂ ਸ਼੍ਰੀਨਗਰ 'ਚ ਬੰਦ ਦੀ ਕਾਲ ਆਉਣ 'ਤੇ ਅੱਜ ਭਾਵ ਸ਼ਨੀਵਾਰ ਨੂੰ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਸ਼ਰਧਾਲੂਆਂ ਨੂੰ ਪਵਿੱਤਰ ਅਮਰਨਾਥ ਗੁਫਾ ਦੇ ਦਰਸ਼ਨ ਕਰਨ ਲਈ ਜੰਮੂ ਤੋਂ ਕਸ਼ਮੀਰ ਘਾਟੀ ਵੱਲ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਹੈ ਕਿ ਵੱਖਵਾਦੀਆਂ ਦੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਕਾਨੂੰਨੀ ਵਿਵਸਥਾ ਅਤੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਦੇ ਲਈ ਕਾਫੀ ਸਖਤ ਕਦਮ ਚੁੱਕੇ ਗਏ ਹਨ।
ਜ਼ਿਕਰਯੋਗ ਹੈ ਕਿ 1 ਜੁਲਾਈ ਤੋਂ ਸ਼ੁਰੂ ਹੋਈ ਬਾਬਾ ਅਮਰਨਾਥ ਯਾਤਰਾ ਨੇ ਇਸ ਵਾਰ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਹੁਣ ਤੱਕ ਲਗਭਗ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂਆਂ ਨੇ ਪਵਿੱਤਰ ਹਿਮਲਿੰਗ ਦੇ ਦਰਸ਼ਨ ਕਰ ਚੁੱਕੇ ਹਨ।ਇਸ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਗੌਰੀ ਕੁੰਡ ਦੇ ਦਰਸ਼ਨ ਵੀ ਕੀਤੇ ਜਾ ਰਹੇ ਹਨ।
ਟਾਈਟਲਰ ਵਿਰੁੱਧ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਦਰਜ
NEXT STORY