ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੀ 5ਵੀਂ ਵਰ੍ਹੇਗੰਢ 'ਤੇ ਸੋਮਵਾਰ ਨੂੰ ਜੰਮੂ ਦੇ ਭਗਵਤੀ ਨਗਰ ਆਧਾਰ ਕੰਪਲੈਕਸ ਤੋਂ ਅਮਰਨਾਥ ਯਾਤਰੀਆਂ ਦੇ ਕਿਸੇ ਵੀ ਨਵੇਂ ਜੱਥੇ ਨੂੰ ਚੌਕਸੀ ਵਜੋਂ ਕਸ਼ਮੀਰ ਨਹੀਂ ਰਵਾਨਾ ਹੋਣ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ,''ਅਮਰਨਾਥ ਯਾਤਰਾ ਨੂੰ ਚੌਕਸੀ ਵਜੋਂ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਜੰਮੂ ਤੋਂ ਅੱਜ ਕਿਸੇ ਨਵੇਂ ਜੱਥੇ ਨੂੰ ਕਸ਼ਮੀਰ ਲਈ ਰਵਾਨਾ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ।''
ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੀ 5ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ 5 ਅਗਸਤ 2019 ਨੂੰ ਧਾਰਾ 370 ਨੂੰ ਖ਼ਤਮ ਕਰ ਦਿੱਤਾ ਸੀ, ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦਾ ਸੀ। ਸਰਕਾਰ ਨੇ ਜੰਮੂ ਕਸ਼ਮੀਰ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡ ਕਰਨ ਦਾ ਫ਼ੈਸਲਾ ਵੀ ਲਿਆ ਸੀ। ਇਸ ਸਾਲ ਅਮਰਨਾਥ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ ਇਹ 19 ਅਗਸਤ ਨੂੰ ਰੱਖੜੀ ਦੇ ਦਿਨ ਖ਼ਤਮ ਹੋਵੇਗੀ। ਹੁਣ ਤੱਕ 4.90 ਲੱਖ ਤੋਂ ਵੱਧ ਤੀਰਥ ਯਾਤਰੀ ਦੱਖਣ ਕਸ਼ਮੀਰ ਹਿਮਾਲਿਆ 'ਚ 3,880 ਮੀਟਰ ਦੀ ਉੱਚਾਈ 'ਤੇ ਸਥਿਤ ਪਵਿੱਤਰ ਗੁਫ਼ਾ ਮੰਦਰ 'ਚ ਬਾਬਾ ਬਰਫ਼ਾਨੀ ਦੇ ਦਰਸ਼ਨ ਕਰ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖ਼ਦ ਖ਼ਬਰ; 11 ਹਜ਼ਾਰ ਵੋਲਟੇਜ ਦੀ ਲਪੇਟ 'ਚ ਆਈ DJ ਟਰਾਲੀ, 9 ਕਾਂਵੜੀਆਂ ਦੀ ਮੌਤ
NEXT STORY