ਸ਼੍ਰੀਨਗਰ- 1 ਜੁਲਾਈ 2023 ਤੋਂ ਦੇਸ਼ ਭਰ ਤੋਂ ਤੀਰਥ ਯਾਤਰੀ ਅਮਰਨਾਥ ਦੀ ਪਵਿੱਤਰ ਗੁਫ਼ਾ ਮੰਦਰ ਦੇ ਦਰਸ਼ਨ ਕਰਨਗੇ। ਇਹ ਤੀਰਥ ਯਾਤਰਾ 30 ਅਗਸਤ ਨੂੰ ਖ਼ਤਮ ਹੋਵੇਗੀ। ਉੱਥੇ ਹੀ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਦੀ ਮਦਦ ਨਾਲ ਸਰਹੱਦ 'ਤੇ ਬੈਠੇ ਅੱਤਵਾਦੀ ਸੰਗਠਨਾਂ ਨੇ ਅਮਰਨਾਥ ਯਾਤਰਾ 'ਚ ਖ਼ਲਲ ਪਾਉਣ ਲਈ ਸਾਜ਼ਿਸ਼ ਰੱਚਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: CM ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
ਸੂਤਰਾਂ ਮੁਤਾਬਕ ISI ਦੇ ਕਹਿਣ 'ਤੇ ਪਾਕਿਸਤਾਨ ਰੇਂਜਰਾਂ ਅਤੇ ਪਾਕਿਸਤਾਨੀ ਫ਼ੌਜੀਆਂ ਦੇ ਬੰਕਰਾਂ ਵਿਚ ਲਕਸ਼ਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਸਿਖਲਾਈ ਪ੍ਰਾਪਤ ਅੱਤਵਾਦੀ ਨੂੰ ਪਨਾਹ ਦਿੱਤੀ ਗਈ ਹੈ। ਇਨ੍ਹਾਂ ਅੱਤਵਾਦੀਆਂ ਨੂੰ ਹਰ ਹਾਲ 'ਚ ਜੁਲਾਈ 'ਚ ਘੁਸਪੈਠ ਕਰਨ ਅਤੇ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਠੀਕ 2-3 ਦਿਨ ਪਹਿਲਾਂ ਵੱਡਾ ਹਮਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਸਿਆਲਕੋਟ ਨੇੜੇ ਸ਼ੰਕਰਗੜ੍ਹ, ਪੁੰਛ, ਮੀਰਪੁਰ ਅਤੇ ਕੋਟਲੀ ਆਦਿ 'ਚ 30-40 ਸਿਖਲਾਈ ਪ੍ਰਾਪਤ ਅੱਤਵਾਦੀਆਂ ਨੂੰ ਤਿਆਰ ਕੀਤਾ ਗਿਆ ਹੈ। ਇਹ ਅੱਤਵਾਦੀ ਅਗਲੇ 15 ਤੋਂ 20 ਦਿਨਾਂ 'ਚ ਘੁਸਪੈਠ ਕਰਨ ਦੀ ਤਾਕ ਵਿਚ ਹਨ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸੇ ਦਾ ਖ਼ੌਫਨਾਕ ਮੰਜ਼ਰ; ਮਾਪੇ ਮਰ ਚੁੱਕੇ ਸਨ, ਰੋਂਦੇ-ਰੋਂਦੇ ਬੱਚੇ ਨੇ ਵੀ ਤੋੜਿਆ ਦਮ
ਅਮਰਨਾਥ ਯਾਤਰਾ ਦੀ ਸੁਰੱਖਿਆ ਵਿਵਸਥਾ ਨੂੰ ਵੇਖਦੇ ਹੋਏ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਉਪੇਂਦਰ ਦ੍ਰਿਵੇਦੀ ਨੇ ਐਤਵਾਰ ਨੂੰ ਰਾਜਭਵਨ 'ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। ਜਨਰਲ ਦ੍ਰਿਵੇਦੀ ਨੇ ਉਪ ਰਾਜਪਾਲ ਨਾਲ ਮੌਜੂਦਾ ਸੁਰੱਖਿਆ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਅਤੇ ਅਮਰਨਾਥ ਯਾਤਰਾ ਲਈ ਸੁਰੱਖਿਆ ਫੋਰਸਾਂ ਵਲੋਂ ਕੀਤੀ ਗਈ ਸੁਰੱਖਿਆ ਵਿਵਸਥਾ ਬਾਰੇ ਵੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਪੁੱਜਾ ਓਡੀਸ਼ਾ ਰੇਲ ਹਾਦਸੇ ਦਾ ਮਾਮਲਾ, ਪਟੀਸ਼ਨ 'ਚ ਕੀਤੀ ਗਈ ਇਹ ਮੰਗ
200 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੀ ਦੋ ਸਾਲਾ ਬੱਚੀ ਹਾਰੀ ਜ਼ਿੰਦਗੀ ਦੀ ਜੰਗ, ਲਾਸ਼ ਬਰਾਮਦ
NEXT STORY