ਅੰਬਾਲਾ- ਅੰਬਾਲਾ ਵਿਚ ਕਿਸਾਨਾਂ ਨੇ ਇਕੱਠਾ ਹੋਣ ਦੀ ਕਾਲ ਦਿੱਤੀ ਸੀ ਪਰ ਇਸ ਤੋਂ ਪਹਿਲਾਂ ਹੀ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਹੋ ਗਏ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਦੀ ਬੀਤੀ ਸ਼ਾਮ ਜੇਲ੍ਹ ਤੋਂ ਰਿਹਾਈ ਹੋਈ, ਜਿਸ ਨੂੰ ਕਿਸਾਨਾਂ ਵਲੋਂ ਸਨਮਾਨਤ ਕੀਤਾ ਜਾਣਾ ਸੀ। ਕਿਸਾਨਾਂ ਨੇ ਅੰਬਾਲਾ ਦੀ ਅਨਾਜ ਮੰਡੀ ਵੀ ਜਾਣਾ ਸੀ ਪਰ ਕਿਸਾਨਾਂ ਨੂੰ ਪੁਲਸ ਵਲੋਂ ਇਕੱਠਾ ਨਹੀਂ ਹੋਣ ਦਿੱਤਾ ਅਤੇ ਉਨ੍ਹਾਂ ਨੂੰ ਹਿਰਾਸਤ ( ਡਿਟੇਨ) 'ਚ ਲਿਆ ਗਿਆ। ਹਾਲਾਂਕਿ ਕਿਸਾਨਾਂ ਅਤੇ ਪ੍ਰਸ਼ਾਸਨ ਵਿਚ ਗੱਲਬਾਤ ਮਗਰੋਂ ਕਿਸਾਨਾਂ ਨੂੰ 5 ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ ਤੋਂ ਵਾਪਸੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਹੁਣ ਉਹ ਨਵਦੀਪ ਨੂੰ ਸ਼ੰਭੂ ਬਾਰਡਰ 'ਤੇ ਜਾ ਕੇ ਸਨਮਾਨ ਦੇਣ ਦਾ ਕੰਮ ਕਰਨਗੇ।
ਇਹ ਵੀ ਪੜ੍ਹੋ- ਮੁੜ ਆਹਮੋ-ਸਾਹਮਣੇ ਹੋਏ ਕਿਸਾਨ ਅਤੇ ਪੁਲਸ, ਅਨਾਜ ਮੰਡੀ 'ਚ ਜਾਣ ਤੋਂ ਅੰਨਦਾਤਾ ਦਾ ਰੋਕਿਆ ਰਾਹ
ਇਸ ਦੇ ਨਾਲ ਹੀ ਅੰਬਾਲਾ ਪੁਲਸ ਨੇ ਧਾਰਾ-163 ਲਾਗੂ ਕਰ ਦਿੱਤੀ ਹੈ, ਜਿਸ ਤਹਿਤ 5 ਜਾਂ 5 ਤੋਂ ਵੱਧ ਲੋਕ ਇਕ ਥਾਂ 'ਤੇ ਇਕੱਠੇ ਨਹੀਂ ਹੋ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਪੀ ਅੰਬਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਧਾਰਾ-163 ਲਾਗੂ ਕਰ ਦਿੱਤੀ ਗਈ ਹੈ, ਜਿਸ ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਹਾਲਾਂਕਿ ਕਿਸਾਨਾਂ ਨੂੰ ਹਿਰਾਸਤ 'ਚ ਲੈਣ ਦੇ ਮਾਮਲੇ 'ਤੇ ਐੱਸ. ਪੀ ਨੇ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵਾਟਰ ਕੈਨਨ ਵਾਲੇ ਨਵਦੀਪ ਨੂੰ ਸਨਮਾਨਤ ਕਰਨਗੇ ਕਿਸਾਨ, ਸ਼ੰਭੂ ਬਾਰਡਰ 'ਤੇ ਲਾਉਣਗੇ ਡੇਰੇ
ਦੱਸਣਯੋਗ ਹੈ ਕਿ ਨਵਦੀਪ ਸਿੰਘ ਜਲਬੇੜਾ ਕਿਸਾਨ ਆਗੂ ਜੈ ਸਿੰਘ ਦਾ ਪੁੱਤਰ ਹੈ, ਜੋ ਪਹਿਲਾਂ ਕਿਸਾਨ ਅੰਦੋਲਨ ਵਿਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ। ਅੰਬਾਲਾ ਪੁਲਸ ਨੇ ਨਵਦੀਪ ਜਲਬੇੜਾ ਖ਼ਿਲਾਫ਼ 13 ਫਰਵਰੀ ਨੂੰ IPC ਦੀ ਧਾਰਾ 307 ਅਤੇ 379-ਬੀ ਅਤੇ ਹੋਰ ਧਾਰਾਵਾਂ ਤਹਿਤ FIR ਨੰਬਰ 40 ਦਰਜ ਕੀਤੀ ਸੀ। 28 ਮਾਰਚ ਨੂੰ ਪੁਲਸ ਨੇ ਉਸ ਨੂੰ ਮੌਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਮੰਗਲਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਨਵਦੀਪ 111 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਇਆ। ਕਿਸਾਨ ਨਵਦੀਪ ਦੀ ਰਿਹਾਈ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਨਵਦੀਪ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐੱਸ. ਪੀ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਬੀਤੀ ਸ਼ਾਮ ਨਵਦੀਪ ਨੂੰ ਰਿਹਾਅ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਹਾਈ ਰੋਕਣ ਲਈ CBI ਨੇ ਮੈਨੂੰ ਗ੍ਰਿਫ਼ਤਾਰ ਕੀਤਾ : ਕੇਜਰੀਵਾਲ
NEXT STORY