ਬਲੀਆ, (ਭਾਸ਼ਾ)- ਜ਼ਿਲੇ ਦੇ ਬੈਰੀਆ ਖੇਤਰ ਵਿਚ ਕਥਿਤ ਤੌਰ ’ਤੇ ਪੈਟਰੋਲ ਨਾ ਮਿਲਣ ਕਾਰਨ ਇੱਕ ਨਿੱਜੀ ਐਂਬੂਲੈਂਸ ਦੇ ਰਸਤੇ ਵਿਚ ਰੁਕ ਜਾਣ ਨਾਲ ਇਕ ਮਰੀਜ਼ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਬੈਰੀਆ ਤਹਿਸੀਲ ਦੇ ਪਾਂਡੇਪੁਰ ਪਿੰਡ ਦੇ ਰਹਿਣ ਵਾਲੇ ਛੱਠੂ ਸ਼ਰਮਾ (50) ਦੀ ਬੁੱਧਵਾਰ ਰਾਤ ਅਚਾਨਕ ਤਬੀਅਤ ਵਿਗੜ ਗਈ ਸੀ। ਪਰਿਵਾਰਕ ਮੈਂਬਰ ਉਸਨੂੰ ਇਕ ਨਿੱਜੀ ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਲਿਜਾ ਰਹੇ ਸਨ, ਪਰ ਰਸਤੇ ਵਿਚ ਪੈਟਰੋਲ ਖਤਮ ਹੋਣ ਕਾਰਨ ਐਂਬੂਲੈਂਸ ਟੇਂਗਰਹੀ ਪਿੰਡ ਨੇੜੇ ਰੁਕ ਗਈ।
ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਨੇੜਲੇ ਪੈਟਰੋਲ ਪੰਪ ਤੋਂ ਪੈਟਰੋਲ ਦੇਣ ਦੀ ਅਪੀਲ ਕਰਨ ਦੇ ਬਾਵਜੂਦ, ਪੰਪ ਸੰਚਾਲਕ ਨੇ ਪੈਟਰੋਲ ਉਪਲਬਧ ਨਾ ਹੋਣ ਦੀ ਗੱਲ ਕਹਿ ਕੇ ਮਨਾ ਕਰ ਦਿੱਤਾ। ਜ਼ਿਲਾ ਸਪਲਾਈ ਅਫ਼ਸਰ ਦੇਵਮਣੀ ਮਿਸ਼ਰਾ ਨੇ ਦੱਸਿਆ ਕਿ ਮਾਮਲਾ ਬੇਹੱਦ ਗੰਭੀਰ ਹੈ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਐਂਬੂਲੈਂਸ ਨੂੰ ਪਹਿਲ ਦੇ ਅਧਾਰ ’ਤੇ ਪੈਟਰੋਲ ਉਪਲਬਧ ਕਰਵਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਦੱਸਿਆ ਕਿ ਉਪ-ਜ਼ਿਲਾ ਮੈਜਿਸਟ੍ਰੇਟ, ਜ਼ਿਲਾ ਸਪਲਾਈ ਅਫ਼ਸਰ ਅਤੇ ਸਹਾਇਕ ਖੁਰਾਕ ਅਫ਼ਸਰ ਦੀ 3 ਮੈਂਬਰੀ ਜਾਂਚ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਣੀਪੁਰ ’ਚ ਗੋਲੀਬਾਰੀ, 3 ਲੋਕਾਂ ਦੀ ਮੌਤ
NEXT STORY