ਨੈਸ਼ਨਲ ਡੈਸਕ- ਅਮਰੀਕਾ 'ਚ ਹੋਏ ਇਕ ਸੜਕ ਹਾਦਸੇ 'ਚ ਹਰਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਪੂੰਡਰੀ ਹਲਕੇ ਦੇ ਪਿੰਡ ਸਿਰਸਲ ਦਾ ਰੋਮੀ ਅਤੇ ਕਰਨਾਲ ਜ਼ਿਲ੍ਹੇ ਦੇ ਕੋਇਰ ਪਿੰਡ ਦਾ ਵਿਸ਼ਾਲ ਸ਼ਾਮਲ ਹੈ। ਰੋਮੀ, ਜੋ ਬਲਬੀਰ ਸਿੰਘ ਦਾ ਪੁੱਤ ਸੀ, 2 ਸਾਲ ਪਹਿਲਾਂ ਟੂਰਿਸਟ ਵੀਜ਼ੇ 'ਤੇ ਕੈਨੇਡਾ ਗਿਆ ਸੀ। ਬਾਅਦ 'ਚ ਉਹ ਅਮਰੀਕਾ ਸ਼ਿਫਟ ਹੋ ਗਿਆ, ਜਿੱਥੇ ਇਕ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਹਾਦਸਾ ਉਦੋਂ ਹੋਇਆ ਜਦੋਂ ਦੇਰ ਰਾਤ ਰੋਮੀ ਆਪਣੇ ਦੋਸਤ ਵਿਸ਼ਾਲ ਨਾਲ ਕਾਰ 'ਚ ਯਾਤਰਾ ਕਰ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ, ਉਦੋਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ। ਕਾਰ ਪਲਟ ਕੇ ਗਲਤ ਸਾਈਡ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਦੋਵਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਦੋਵੇਂ ਨੌਜਵਾਨ ਜਿਊਂਦੇ ਸੜ ਗਏ। ਰੋਮੀ ਇਕ ਗਰੀਬ ਪਰਿਵਾਰ ਤੋਂ ਸੀ ਅਤੇ ਇਕਮਾਤਰ ਕਮਾਉਣ ਵਾਲਾ ਮੈਂਬਰ ਸੀ। ਉੱਥੇ ਹੀ ਵਿਸ਼ਾਲ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਇਕ ਭੈਣ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
35,726 ਅਧਿਆਪਕਾਂ ਦੀ ਭਰਤੀ ਸ਼ੁਰੂ, ਇਸ ਤਰ੍ਹਾਂ ਕਰੋ ਅਪਲਾਈ
NEXT STORY