ਨੈਸ਼ਨਲ ਡੈਸਕ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ‘ਮਨ ਕੀ ਬਾਤ’ ਕਰਨਗੇ। ਇਸ ਦੇ ਲਈ ਪ੍ਰਧਾਨ ਮੰਤਰੀ ਨੇ ਜਨਤਾ ਤੋਂ ਸੁਝਾਅ ਮੰਗੇ ਸਨ। ਇਸ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ-ਵੱਖ ਮੁੱਦਿਆਂ 'ਤੇ ਆਪਣੀ ਗੱਲ ਰੱਖਦੇ ਹਨ ਅਤੇ ਦੇਸ਼ ਦੀ ਜਨਤਾ ਨਾਲ ਰੂਬਰੂ ਹੁੰਦੇ ਹਨ। ਕਿਸਾਨ ਅੰਦੋਲਨ ਵਿਚਾਲੇ ਇਹ ਤੀਜੀ ਵਾਰ ਹੋਵੇਗਾ ਜਦੋਂ ਪੀ.ਐੱਮ. ਮੋਦੀ ਮਨ ਕੀ ਬਾਤ ਕਰਨਗੇ। ਸਤੰਬਰ 'ਚ ਸੰਸਦ 'ਚ ਖੇਤੀਬਾੜੀ ਕਾਨੂੰਨ ਪਾਸ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਲਗਾਤਾਰ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
50 ਫੀਸਦੀ ਸਰਕਾਰੀ ਕਰਮਚਾਰੀਆਂ ਨੂੰ ਘਰੋਂ ਕਰਨਾ ਹੋਵੇਗਾ ਕੰਮ, ਪ੍ਰਸਤਾਵ 'ਤੇ LG ਦੀ ਮੋਹਰ
ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਵੱਖ-ਵੱਖ ਮੰਚਾਂ ਤੋਂ ਕਈ ਵਾਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦੇਸ਼ਭਰ ਦੇ ਕਿਸਾਨਾਂ ਨੂੰ ਭਰੋਸਾ ਦੇ ਚੁੱਕੇ ਹਨ ਕਿ ਮੰਡੀਆਂ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਆਪਣੀ ਰਾਜਨੀਤੀ ਚਮਕਾਉਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਪੀ.ਐੱਮ. ਨੇ ਕਿਹਾ ‘ਨਹੀਂ ਤਾਂ ਐੱਮ.ਐੱਸ.ਪੀ. ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਾ ਹੀ ਮੰਡੀਆਂ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ਭਰ 'ਚ ਆਪਣੀ ਫਸਲ ਨੂੰ ਕਿਤੇ ਵੀ ਵੇਚ ਸਕਦਾ ਹੈ।
ਸਕੂਲੀ ਵਿਦਿਆਰਥੀਆਂ ਨੂੰ ਟੈਬਲੇਟ ਦੇਵੇਗੀ ਹਰਿਆਣਾ ਸਰਕਾਰ, 12ਵੀਂ ਤੋਂ ਬਾਅਦ ਕਰਨਾ ਹੋਵੇਗਾ ਵਾਪਸ
NEXT STORY