ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਮਾਓਵਾਦੀਆਂ ਵੱਲੋਂ ਦਿੱਤੇ ਗਏ ਗੋਲੀਬੰਦੀ ਦੇ ਪ੍ਰਸਤਾਵ ਨੂੰ ਰੱਦ ਕਰਦਿਆਂ ਕਿਹਾ ਕਿ ਜੇ ਕੱਟੜਪੰਥੀ ਹਥਿਆਰ ਸੁੱਟ ਕੇ ਆਤਮਸਮਰਪਣ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਦਾ ਸਵਾਗਤ ਹੈ ਅਤੇ ਸੁਰੱਖਿਆ ਫੋਰਸਾਂ ਉਨ੍ਹਾਂ ’ਤੇ ਇਕ ਵੀ ਗੋਲੀ ਨਹੀਂ ਚਲਾਉਣਗੀਆਂ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਸ਼ਾਹ ਨੇ ਕਿਹਾ, “ਹਾਲ ਹੀ ’ਚ ਭੁਲੇਖਾ ਫੈਲਾਉਣ ਲਈ ਇਕ ਪੱਤਰ ਲਿਖਿਆ ਗਿਆ, ਜਿਸ ’ਚ ਕਿਹਾ ਗਿਆ ਕਿ ‘ਹੁਣ ਤੱਕ ਜੋ ਕੁਝ ਹੋਇਆ ਹੈ, ਉਹ ਇਕ ਗਲਤੀ ਹੈ, ਗੋਲੀਬੰਦੀ ਐਲਾਨੀ ਜਾਣੀ ਚਾਹੀਦੀ ਹੈ ਅਤੇ ਅਸੀਂ (ਨਕਸਲੀ) ਆਤਮਸਮਰਪਣ ਕਰਨਾ ਚਾਹੁੰਦੇ ਹਾਂ।’ ਮੈਂ ਕਹਿਣਾ ਚਾਹੁੰਦਾ ਹਾਂ ਕਿ ਕੋਈ ਗੋਲੀਬੰਦੀ ਨਹੀਂ ਹੋਵੇਗੀ। ਜੇ ਤੁਸੀਂ ਆਤਮਸਮਰਪਣ ਕਰਨਾ ਚਾਹੁੰਦੇ ਹੋ, ਤਾਂ ਗੋਲੀਬੰਦੀ ਦੀ ਕੋਈ ਜ਼ਰੂਰਤ ਨਹੀਂ ਹੈ। ਹਥਿਆਰ ਸੁੱਟ ਦਿਓ, ਇਕ ਵੀ ਗੋਲੀ ਨਹੀਂ ਚੱਲੇਗੀ।”
ਇਹ ਵੀ ਪੜ੍ਹੋ : ਹੁਣ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ ਮੁਫ਼ਤ ਸਿਲੰਡਰ, ਜਾਣੋ ਕੀ ਹਨ ਸ਼ਰਤਾਂ
ਉਨ੍ਹਾਂ ਕਿਹਾ ਕਿ ਜੇ ਨਕਸਲੀ ਆਤਮਸਮਰਪਣ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਲਈ ‘ਲਾਹੇਵੰਦ’ ਮੁੜ-ਵਸੇਬਾ ਨੀਤੀ ਦੇ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ‘ਨਕਸਲ ਮੁਕਤ ਭਾਰਤ’ ’ਤੇ ਆਯੋਜਿਤ ਸੈਮੀਨਾਰ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਖੱਬੇਪੱਥੀ ਅੱਤਵਾਦ ਨੂੰ ਵਿਚਾਰਧਾਰਕ ਸਮਰਥਨ ਦੇਣ ਲਈ ਖੱਬੇਪੱਖੀ ਪਾਰਟੀਆਂ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਉਨ੍ਹਾਂ ਦੇ ਇਸ ਤਰਕ ਨੂੰ ਰੱਦ ਕਰ ਦਿੱਤਾ ਕਿ ਵਿਕਾਸ ਦੀ ਕਮੀ ਕਾਰਨ ਮਾਓਵਾਦੀ ਹਿੰਸਾ ਹੋਈ। ਉਨ੍ਹਾਂ ਕਿਹਾ ਕਿ ਇਹ ‘ਲਾਲ ਅੱਤਵਾਦ’ ਦੇ ਕਾਰਨ ਹੀ ਸੀ ਕਿ ਕਈ ਦਹਾਕਿਆਂ ਤੱਕ ਦੇਸ਼ ਦੇ ਕਈ ਹਿੱਸਿਆਂ ’ਚ ਵਿਕਾਸ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਰੂਰ ਹਾਦਸੇ ਤੋਂ ਬਾਅਦ ਅਦਾਕਾਰ ਵਿਜੇ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ! ਪੁਲਸ ਨੇ ਸ਼ੁਰੂ ਕੀਤੀ ਜਾਂਚ
NEXT STORY