ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਸਾਲ ਹੋਏ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਬੁੱਧਵਾਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਭਾਰਤ ਅੱਤਵਾਦ ਅਤੇ ਉਸ ਨੂੰ ਪਨਾਹ ਦੇਣ ਵਾਲਿਆਂ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਆਪਣੀ ਨੀਤੀ ਜਾਰੀ ਰੱਖੇਗਾ। ਗ੍ਰਹਿ ਮੰਤਰੀ ਨੇ 'ਐਕਸ' 'ਤੇ ਸਾਂਝੇ ਕੀਤੇ ਇਕ ਸੰਦੇਸ਼ 'ਚ ਕਿਹਾ,''ਆਪਣੇ ਲੋਕਾਂ ਨੂੰ ਗੁਆਉਣ ਦਾ ਦੁੱਖ ਅਤੇ ਦਰਦ ਅੱਜ ਵੀ ਹਰ ਭਾਰਤੀ ਦੇ ਦਿਲ 'ਚ ਕਾਇਮ ਹੈ।'' ਉਨ੍ਹਾਂ ਕਿਹਾ,''ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ, ਜਿਸ ਖ਼ਿਲਾਫ਼ ਸਾਨੂੰ ਇਕਜੁਟ ਹੋ ਕੇ ਲੜਨਾ ਅਤੇ ਉਸ ਨੂੰ ਹਰਾਉਣਾ ਹੋਵੇਗਾ। ਭਾਰਤ ਅੱਤਵਾਦ ਅਤੇ ਉਸ ਨੂੰ ਸ਼ਰਨ ਦੇਣ ਵਾਲਿਆਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਆਪਣੀ ਨੀਤੀ ਜਾਰੀ ਰੱਖੇਗਾ।''

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ ਪਿਛਲੇ ਸਾਲ ਅੱਜ ਹੀ ਦੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹਮਲਾ ਕੀਤਾ ਸੀ, ਜਿਸ 'ਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ 'ਚ ਜ਼ਿਆਦਾਤਰ ਦੇਸ਼ ਭਰ ਤੋਂ ਆਏ ਸੈਲਾਨੀ ਸਨ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' ਨਾਂ ਨਾਲ ਜਵਾਬੀ ਫ਼ੌਜ ਕਾਰਵਾਈ ਕੀਤੀ ਸੀ, ਜਿਸ 'ਚ ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਅਤੇ ਫ਼ੌਜ ਢਾਂਚੇ ਨਸ਼ਟ ਕਰ ਦਿੱਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ
NEXT STORY