ਨਵੀਂ ਦਿੱਲੀ- ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਜਧਾਨੀ ਦਿੱਲੀ ਦੀ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਭਾਜਪਾ ਹੈੱਡ ਕੁਆਰਟਰ 'ਚ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ, ਨਿਰਮਲਾ ਸੀਤਾਰਮਨ ਸਮੇਤ ਪਾਰਟੀ ਦੇ ਹੋਰ ਸੀਨੀਅਰ ਨੇਤਾ ਸ਼ਾਮਲ ਸਨ। ਬੈਠਕ 'ਚ ਪਾਰਟੀ ਦੇ ਰਾਸ਼ਟਰੀ ਜਨਰਲਸਕੱਤਰ ਸੀ.ਟੀ. ਰਵੀ, ਦੁਸ਼ਯੰਤ ਗੌਤਮ, ਅਰੁਣ ਸਿੰਘ ਸਮੇਤ ਹੋਰ ਅਹੁਦਾ ਅਧਿਕਾਰੀ ਵੀ ਮੌਜੂਦ ਸਨ। ਇਹ ਬੈਠਕ ਅਜਿਹੇ ਦਿਨ ਹੋਈ ਹੈ, ਜਦੋਂ ਸੁਪਰੀਮ ਕੋਰਟ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਲੰਬੇ ਸਮੇਂ ਤੋਂ ਕਿਸਾਨਾਂ ਦੇ ਅੰਦੋਲਨ ਕਾਰਨ ਆਵਾਜਾਈ 'ਚ ਹੋ ਰਹੀ ਪਰੇਸ਼ਾਨੀ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਹਿੰਸਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ
ਨਾਲ ਹੀ ਕੋਰਟ ਨੇ ਕਿਹਾ ਕਿ ਉਹ ਇਨ੍ਹਾਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਸੰਬੰਧ 'ਚ ਖੇਤੀਬਾੜੀ ਮਾਹਰਾਂ, ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧੀਆਂ ਦੀ ਇਕ ਨਿਰਪੱਖ ਅਤੇ ਸਵਤੰਤਰ ਕਮੇਟੀ ਗਠਿਤ ਕਰਨ 'ਤੇ ਵਿਚਾਰ ਕਰ ਰਿਹਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਦੇ ਸਿਲਸਿਲੇ 'ਚ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੁਣ ਤੱਕ ਕਈ ਦੌਰ ਦੀ ਵਾਰਤਾ ਹੋ ਚੁਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ। ਕਿਸਾਨ ਸੰਗਠਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
ਨੋਟ : ਇਕ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
‘ਅੰਨਦਾਤਾ ਦੇ ਹਿੱਤਾਂ ਨੂੰ ਸਮਰਪਿਤ ਮੋਦੀ ਸਰਕਾਰ’, ਖੇਤੀ ਕਾਨੂੰਨਾਂ ਨੂੰ ਸਮਝਾਉਣ ਲਈ ਛਪਵਾਈ ਗਈ ਬੁੱਕਲੇਟ
NEXT STORY