ਨਵੀਂ ਦਿੱਲੀ (ਵਾਰਤਾ)- ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖ਼ਰੀ ਪੜਾਅ 'ਚ 57 ਸੰਸਦੀ ਸੀਟਾਂ ਅਤੇ ਓਡੀਸ਼ਾ ਵਿਧਾਨ ਸਭਾ ਦੀਆਂ 42 ਸੀਟਾਂ ਲਈ ਸ਼ਨੀਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਣ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਘਰੋਂ ਬਾਹਰ ਨਿਕਲ ਕੇ ਵੋਟਿੰਗ ਕਰਨ ਦੀ ਅਪੀਲ ਕੀਤੀ। ਵੋਟਿੰਗ ਸ਼ਾਮ 6 ਵਜੇ ਖ਼ਤਮ ਹੋ ਜਾਵੇਗੀ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਕੀਤਾ ਅਤੇ ਵੋਟਰਾਂ, ਖਾਸ ਕਰ ਕੇ ਉੱਤਰ ਪ੍ਰਦੇਸ਼ ਦੇ ਵੋਟਰਾਂ ਨੂੰ ਵਿਕਾਸ ਦੇ ਮੁੱਦਿਆਂ 'ਤੇ ਕੰਮ ਕਰਨ ਵਾਲੀ ਸਰਕਾਰ ਚੁਣਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਐਕਸ 'ਤੇ ਪੋਸਟ ਕਰ ਕੇ ਕਿਹਾ,''ਪੰਜਾਬ ਦੇ ਸਾਰੇ ਭੈਣਾਂ ਤੇ ਭਰਾਵਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ 'ਚ ਆਪਣੀ ਰਿਕਾਰਡ ਤੋੜ ਸ਼ਮੂਲੀਅਤ ਨਾਲ, ਦੇਸ਼ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੀ ਅਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਵਾਲੀ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ।'' ਆਖ਼ਰੀ ਪੜਾਅ ਦੀ ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਦੇ ਨਤੀਜੇ ਚਾਰ ਜੂਨ ਨੂੰ ਆਉਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਪ੍ਰਧਾਨ JP ਨੱਢਾ ਅਤੇ ਉਨ੍ਹਾਂ ਦੀ ਪਤਨੀ ਨੇ ਹਿਮਾਚਲ ਪ੍ਰਦੇਸ਼ ਦੇ ਵੋਟਿੰਗ ਕੇਂਦਰ 'ਤੇ ਸਭ ਤੋਂ ਪਹਿਲੇ ਪਾਈ ਵੋਟ
NEXT STORY