ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਸ਼ੁੱਕਰਵਾਰ ਨੂੰ ਚੋਣ ਇੰਚਾਰਜ ਨਿਯੁਕਤ ਕੀਤੇ ਗਏ ਹਨ। ਦੱਸ ਦੇਈਏ ਕਿ ਦਿੱਲੀ, ਹਰਿਆਣਾ, ਮਹਾਰਾਸ਼ਟਰ ਸਮੇਤ ਝਾਰਖੰਡ 'ਚ ਵਿਧਾਨ ਸਭਾ ਚੋਣਾਂ ਹੋਣਗੀਆਂ।
ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚੋਣ ਇੰਚਾਰਜ ਅਤੇ ਭੁਪਿੰਦਰ ਸਿੰਘ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।
ਝਾਰਖੰਡ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਓਮ ਪ੍ਰਕਾਸ਼ ਮਾਥੁਰ ਨੂੰ ਚੋਣ ਇੰਚਾਰਜ ਅਤੇ ਬਿਹਾਰ ਦੇ ਮੰਤਰੀ ਨੰਦਕਿਸ਼ੋਰ ਯਾਦਵ ਨੂੰ ਚੋਣ ਸਹਿ-ਇੰਚਾਰਜ ਬਣਾਇਆ ਗਿਆ।
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਭੁਪਿੰਦਰ ਯਾਦਵ ਚੋਣ ਇੰਚਾਰਜ ਅਤੇ ਉਤਰ ਪ੍ਰਦੇਸ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਅਤੇ ਕਰਨਾਟਕ ਦੇ ਸਾਬਕਾ ਵਿਧਾਇਕ ਲਕਸ਼ਮਣ ਸਾਵਦੀ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤੇ ਗਏ।
ਹਿਮਾਚਲ 'ਚ ਮੀਂਹ ਨਾਲ ਹੁਣ ਤੱਕ 152 ਮੌਤਾਂ, 12035.88 ਲੱਖ ਦਾ ਨੁਕਸਾਨ
NEXT STORY