ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਨੇਪਾਲ ਦੀ ਸਰਹੱਦ ਨਾਲ ਲੱਗਦੇ ਰਾਜਾਂ ਦੇ ਮੁੱਖ ਮੰਤਰੀਆਂ, ਮੁੱਖ ਸਕੱਤਰਾਂ ਅਤੇ ਪੁਲਸ ਡਾਇਰੈਕਟਰ ਜਨਰਲਾਂ (ਡੀਜੀਪੀ) ਦੀ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਸੂਤਰਾਂ ਮੁਤਾਬਕ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ 'ਤੇ ਭਾਰਤੀ ਹਥਿਆਰਬੰਦ ਬਲਾਂ ਦੇ ਹਮਲਿਆਂ ਦੇ ਮੱਦੇਨਜ਼ਰ ਇਹ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਵੀਡੀਓ ਕਾਨਫਰੰਸ ਰਾਹੀਂ ਹੋਣ ਵਾਲੀ ਇਸ ਮੀਟਿੰਗ ਵਿੱਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਪੁਲਸ ਡਾਇਰੈਕਟਰ ਜਨਰਲਾਂ ਦੇ ਇਲਾਵਾ ਲੱਦਾਖ ਦੇ ਉਪ ਰਾਜਪਾਲ ਵੀ ਹਿੱਸਾ ਲੈਣਗੇ।
ਇਹ ਵੀ ਪੜ੍ਹੋ: ਭਾਰਤੀ ਹਮਲਿਆਂ ਮਗਰੋਂ ਪਾਕਿਸਤਾਨ ਨੇ ਭਾਰਤੀ Charge d'Affaires ਨੂੰ ਕੀਤਾ ਤਲਬ
ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਮੁਖੀਆਂ ਨੂੰ ਛੁੱਟੀ 'ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ, ਸ਼ਾਹ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਗ੍ਰਹਿ ਮੰਤਰੀ ਨੇ 'ਆਪ੍ਰੇਸ਼ਨ ਸਿੰਦੂਰ' ਨੂੰ ਪਹਿਲਗਾਮ ਵਿੱਚ ਮਾਸੂਮ ਲੋਕਾਂ ਦੀਆਂ ਹੱਤਿਆਵਾਂ ਪ੍ਰਤੀ ਭਾਰਤ ਦਾ ਜਵਾਬ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਭਾਰਤ ਅਤੇ ਇਸਦੇ ਲੋਕਾਂ 'ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਫੌਜ ਨੇ ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤੀ। ਇਸ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ: 'ਆਪ੍ਰੇਸ਼ਨ ਸਿੰਦੂਰ': ਭਾਰਤ ਦੀ ਪਾਕਿ 'ਤੇ Air Strike ਮਗਰੋਂ ਬੋਲੇ ਸ਼ੁਭਮ ਦੇ ਪਿਤਾ, 'ਹੁਣ ਕਲੇਜੇ ਨੂੰ ਮਿਲੀ ਠੰਡਕ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ੍ਰੇਸ਼ਨ ਸਿੰਦੂਰ' ਮਗਰੋਂ ਕੇਂਦਰ ਸਰਕਾਰ ਨੇ ਸੱਦੀ ਆਲ ਪਾਰਟੀ ਮੀਟਿੰਗ
NEXT STORY