ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ UPA ਸਰਕਾਰ ਦੌਰਾਨ CBI ਮੇਰੀ ਪੁੱਛਗਿੱਛ ਦੌਰਾਨ ਇਕ ਕਥਿਤ ਫਰਜ਼ੀ ਮੁਕਾਬਲੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ, ਨੂੰ ਫਸਾਉਣ ਲਈ ਮੇਰੇ ’ਤੇ ਦਬਾਅ ਪਾ ਰਹੀ ਸੀ। ਇਸ ਦੇ ਬਾਵਜੂਦ ਭਾਜਪਾ ਨੇ ਕਦੇ ਹੰਗਾਮਾ ਨਹੀਂ ਕੀਤਾ। ਸ਼ਾਹ ਨੇ ਇੱਥੇ ਇਕ ਪ੍ਰੋਗਰਾਮ ’ਚ ਵਿਰੋਧੀ ਧਿਰ ਦੇ ਇਸ ਦੋਸ਼ ’ਤੇ ਇਹ ਗੱਲ ਕਹੀ ਕਿ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
ਕਿਹਾ, PM ’ਤੇ ਦੋਸ਼ ਲਗਾਉਣ ਦੀ ਬਜਾਏ ਹਾਈ ਕੋਰਟ ਜਾਣ ਰਾਹੁਲ ਗਾਂਧੀ
ਸੂਰਤ ਦੀ ਇਕ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ’ਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਏ ਜਾਣ ’ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਾਂਗਰਸ ਆਗੂ ਹੀ ਇਕੱਲੇ ਅਜਿਹੇ ਵਿਅਕਤੀ ਨਹੀਂ ਹਨ ਜਿਨ੍ਹਾਂ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ ਅਤੇ ਜਿਨ੍ਹਾਂ ਨੇ ਲੋਕ ਸਭਾ ਤੋਂ ਮੈਂਬਰਸ਼ਿਪ ਗੁਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ’ਤੇ ਦੋਸ਼ ਲਗਾਉਣ ਦੀ ਬਜਾਏ ਆਪਣੇ ਦੋਸ਼ਾਂ ਵਿਰੁੱਧ ਉੱਚ ਅਦਾਲਤ ’ਚ ਜਾਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜੰਮੂ-ਕਸ਼ਮੀਰ 'ਚ ਦੇਰ ਰਾਤ ਪੁਲਸ ਚੌਕੀ ਨੇੜੇ ਧਮਾਕਾ, ਸੁਰੱਖਿਆ ਬਲਾਂ ਨੇ ਘੇਰਿਆ ਇਲਾਕਾ
NEXT STORY